ਪੰਜਾਬ ਗੁਰਦਾਸਪੁਰ ’ਚ ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਫਾਇਰਿੰਗ/ ਸੈਂਟਰ ’ਤੇ ਗੋਲੀਆਂ ਚਲਾ ਕੇ ਅਣਪਛਾਤੇ ਫਰਾਰ/ ਪੁਲਿਸ ਨੇ ਖੋਲ ਬਰਾਮਦ ਕਰ ਕੇ ਜਾਂਚ ਆਰੰਭੀ By admin - December 26, 2025 0 10 Facebook Twitter Pinterest WhatsApp ਗੁਰਦਾਸਪੁਰ ਦੇ ਜੇਲ ਰੋਡ ਤੇ ਸਥਿਤ ਐਸੀ ਹੱਬ ਇਮੀਗ੍ਰੇਸ਼ਨ ਸੈਂਟਰ ਤੇ ਮੋਟਰ ਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਵਾਪਰੀ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਸੈਂਟਰ ਮਾਲਕ ਦੇ ਦੱਸਣ ਮੁਤਾਬਕ ਉਸ ਨੂੰ ਫਿਰੌਤੀ ਦੀ ਕਾਲ ਆਈ ਸੀ, ਜਿਸ ਦੇ ਚਲਦਿਆਂ ਇਹ ਫਾਇਰੰਗ ਹੋਈ ਐ। ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਐ ਕਿ ਫਾਇਰਿੰਗ ਦੀ ਆਵਾਜ ਸੁਣੀ ਗਈ ਸੀ ਪਰ ਮੌਕੇ ਤੇ ਮਿਲੇ ਖੋਲ੍ਹ ਕਾਫੀ ਪੁਰਾਣੇ ਜਾਪ ਰਹੇ ਨੇ। ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਨੇ ਖੋਲ੍ਹ ਬਰਾਮਦ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਦੇ ਦੱਸਣ ਮੁਤਾਬਕ ਉਸ ਨੂੰ ਕੁਝ ਦਿਨ ਪਹਿਲਾਂ ਫਿਰੋਤੀ ਲਈ ਕਾਲ ਵੀ ਆਈ ਸੀ। ਇਮੀਗ੍ਰੇਸ਼ਨ ਸੈਂਟਰ ਦਾ ਮਾਲਕ ਇਸ ਵਕਤ ਆਸਟ੍ਰੇਲੀਆ ਵਿੱਚ ਰਹਿ ਰਿਹਾ ਹੈ। ਮੋਟਰਸਾਈਕਲ ਸਵਾਰ ਆਏ ਨੌਜਵਾਨਾ ਨੇ ਦੋ ਰਾਉਂਡ ਫਾਇਰ ਕੀਤੇ ਹਨ ਅਤੇ ਪੁਲਿਸ ਨੂੰ ਮੌਕੇ ਤੋਂ ਦੋ ਖੋਲ ਵੀ ਬਰਾਮਦ ਹੋਏ ਹਨ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਘਟਨਾਂ ਸਥਲ ਤੇ ਪਹੁੰਚੇ ਐਸਪੀ ਡੀਕੇ ਚੌਧਰੀ ਨੇ ਦੱਸਿਆ ਕਿ ਮੌਕੇ ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਨੇ ਦੱਸਿਆ ਕਿ ਇੱਕ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਨੌਜਵਾਨ ਭੱਜਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਦੂਸਰਾ ਨੌਜਵਾਨ ਮੋਟਰਸਾਈਕਲ ਤੇ ਬੈਠਾ ਹੋਇਆ ਹੈ। ਉਹਨਾਂ ਦੇ ਕਹਿਣ ਮੁਤਾਬਕ ਕਿ ਮਾਲਕ ਨੂੰ ਡਰਾਉਣ ਦੇ ਲਈ ਏਅਰ ਗਨ ਦੇ ਨਾਲ ਫਾਇਰ ਕੀਤਾ ਗਿਆ ਹੈ ਅਤੇ ਮੌਕੇ ਤੋਂ ਦੋ ਖੋਲ ਬਰਾਮਦ ਹੋਏ ਹਨ ਜੋ ਕਿ ਪੁਰਾਣੇ ਲੱਗਦੇ ਹਨ ਪਰ ਫਿਰ ਵੀ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮਾਲਕ ਨੂੰ ਫਿਰੋਤੀ ਦੇ ਲਈ ਕੁੱਝ ਦਿਨ ਪਹਿਲਾਂ ਕਾਲ ਆਈ ਸੀ ਜਿਸ ਕਰਕੇ ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਪੀਸੀਆਰ ਦੇ ਮੁਲਾਜ਼ਮ ਲਗਾਏ ਗਏ ਸਨ। ਪਰ ਇਮੀਗ੍ਰੇਸ਼ਨ ਸੈਂਟਰ ਦੇ ਮਾਲਿਕ ਦਾ ਕਹਿਣਾ ਸੀ ਕੇ ਉਹਨਾਂ ਦਾ ਬਿਜ਼ਨਸ ਖਰਾਬ ਹੁੰਦਾ ਹੈ ਇਸ ਲਈ ਪੀਸੀਆਰ ਵਾਪਸ ਕਰ ਦਿੱਤੇ ਗਏ ਸੀ। ਪਰ ਫਿਰ ਵੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ।