ਮੋਗਾ ਪੁਲਿਸ ਵੱਲੋਂ ਨਿਹੰਗ ਸਿੰਘਾਂ ਖਿਲਾਫ਼ ਕੇਸ ਦਰਜ/ ਹਥਿਆਰਾਂ ਦੀਆਂ ਫੋਟੋਆਂ ਅਪਲੋਡ ਕਰਨ ’ਤੇ ਕਾਰਵਾਈ

0
13

ਮੋਗਾ ਪੁਲਿਸ ਨੇ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਦੋ ਨਿਹੰਗ ਸਿੰਘਾਂ ਖਿਲਾਫ ਕਾਰਵਾਈ ਕੀਤੀ ਐ। ਪੁਲਿਸ ਨੇ ਬੰਦੂਕ ਸਭਿਆਚਾਰ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਦੋ ਨਿਹੰਗ ਸਿੰਘ ਖਿਲਾਫ ਸ਼ੋਸ਼ਲ ਮੀਡੀਆਂ ਤੇ ਹਥਿਆਰਾਂ ਨਾਲ ਆਪਣੀਆਂ ਫੋਟੋਆਂ ਅਪਲੋਡ ਕਰਨ ਦੇ ਇਲਜਾਮਾਂ ਤਹਿਤ ਕੇਸ ਦਰਜ ਕੀਤਾ ਐ। ਪੁਲਿਸ ਦੇ ਦੱਸਣ ਮੁਤਾਬਕ ਪਿੰਡ ਚੂਹੜਚੱਕ ਦੇ ਵਾਸੀ ਬਲਵਿੰਦਰ ਸਿੰਘ ਤੇ ਪਿੰਡ ਮਾਣੂਕੇ ਦੇ ਵਾਸੀ ਸਤਵੰਤ ਸਿੰਘ ਨਾਮ ਦੇ ਵਿਅਕਤੀਆਂ ਨੇ ਸ਼ੋਸ਼ਲ ਮੀਡੀਆਂ ਉਤੇ ਆਪਣੀਆਂ ਹਥਿਆਰਾਂ ਨਾਲ ਫੋਟੋਆਂ ਅਪਲੋਡ ਕੀਤੀਆਂ ਸਨ। ਪੁਲਿਸ ਨੇ ਇਕ ਜਣੇ ਨੂੰ ਗ੍ਰਿਫਤਾਰ ਕਰ ਲਿਆ ਐ ਜਦਕਿ ਦੂਜੇ ਦੀ ਭਾਲ ਕੀਤੀ ਜਾ ਰਹੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਅਨਵਰ ਅਲੀ ਨੇ ਦੱਸਿਆ ਕਿ ਅਜੀਤਵਾਲ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਚੂਹੜਚੱਕ ਦੇ ਵਸਨੀਕ ਬਲਵਿੰਦਰ ਸਿੰਘ ਦੇ ਪੁੱਤਰ ਪ੍ਰਿਤਪਾਲ ਸਿੰਘ ਨੇ ਆਪਣੀ ਫੇਸਬੁੱਕ ਆਈਡੀ “ਪ੍ਰਿਤਪਾਲ ਸਿੰਘ ਖਾਲਸਾ” ‘ਤੇ ਹਥਿਆਰਾਂ ਨਾਲ ਆਪਣੀਆਂ ਫੋਟੋਆਂ ਅਪਲੋਡ ਕੀਤੀਆਂ ਸਨ। ਪੁਲਿਸ ਨੂੰ ਇੱਕ ਮੁਖਬਰ ਤੋਂ ਸੂਚਨਾ ਮਿਲੀ ਕਿ ਨੌਜਵਾਨ ਖੁੱਲ੍ਹੇਆਮ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਰਿਹਾ ਹੈ, ਜੋ ਕਿ ਜ਼ਿਲ੍ਹਾ ਮੈਜਿਸਟਰੇਟ (ਡਿਪਟੀ ਕਮਿਸ਼ਨਰ) ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 223 ਅਤੇ ਅਸਲਾ ਐਕਟ (25-54-59) ਤਹਿਤ ਕੇਸ ਦਰਜ ਕੀਤਾ ਹੈ।
ਦੂਜੇ ਪਾਸੇ, ਪਿੰਡ ਮਾਣੂਕੇ ਦੇ ਵਸਨੀਕ ਸਤਵੰਤ ਸਿੰਘ ਨੇ ਆਪਣੀ ਫੇਸਬੁੱਕ ਆਈਡੀ ‘ਪ੍ਰਿਤਪਾਲ ਸਿੰਘ ਖਾਲਸਾ’ ‘ਤੇ ਹਥਿਆਰਾਂ ਨਾਲ ਤਸਵੀਰਾਂ ਅਪਲੋਡ ਕੀਤੀਆਂ ਸਨ। ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 223 ਅਤੇ ਅਸਲਾ ਐਕਟ (25-54-59) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸਤਵੰਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।
ਪੁਲਿਸ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦਾ ਪ੍ਰਦਰਸ਼ਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਜਾਰੀ ਰਹੇਗੀ। ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਫੇਸਬੁੱਕ, ਇੰਸਟਾਗ੍ਰਾਮ ਜਾਂ ਵਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਹਥਿਆਰਾਂ ਦਾ ਪ੍ਰਦਰਸ਼ਨ ਗੈਰ-ਕਾਨੂੰਨੀ ਹੈ। ਪੁਲਿਸ ਸਾਈਬਰ ਸੈੱਲ ਅਜਿਹਾ ਕਰਨ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ।

LEAVE A REPLY

Please enter your comment!
Please enter your name here