ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੀ ਸਮਾਪਤੀ

0
11

ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੀ ਅੱਜ ਸਮਾਪਤੀ ਹੋ ਗਈ ਐ। ਸ਼ਹੀਦੀ ਸਭਾ ਦੀ ਸਮਾਪਤੀ ਤੋਂ ਪਹਿਲਾਂ ਇੱਕ ਵਿਸ਼ਾਲ ਅਤੇ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ ਜੋ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ। ਇਸ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਜਾ ਕੇ ਹੋਈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ,  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮੌਜੂਦ ਰਹੇ। ਇਸ ਮੌਕੇ ਤੇ ਕੌਮ ਦੇ ਨਾਮ ਤੇ ਸੰਦੇਸ਼ ਦਿੰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਡੇ ਸਰੀਰਾਂ ਨੂੰ ਖਤਮ ਕਰ ਸਕਦੇ ਹੋ ਪਰ ਸਾਡੇ ਸਿੱਖੀ ਸੋਚ ਨੂੰ ਖਤਮ ਨਹੀਂ ਕਰ ਸਕਦੇ ਇਹ ਸ਼ਹੀਦੀ ਘੱਟ ਸਾਨੂੰ ਦੱਸਦੇ ਹਨ ਕਿ ਇਸ ਧਰਤੀ ਤੇ ਪੰਥ ਸਿੱਖੀ ਅਤੇ ਬੋਲ ਬਾਲੇ ਸਦਾ ਰਹਿਣਗੇ।

LEAVE A REPLY

Please enter your comment!
Please enter your name here