ਪੰਜਾਬ ਗੁਰਦਾਸਪੁਰ ਦੇ ਪਿੰਡ ਆਲੇ ਚੱਕ ਵਿਖੇ ਸਜਾਇਆ ਨਗਰ ਕੀਰਤਨ/ ਇਲਾਕੇ ਦੀ ਸੰਗਤ ਨੇ ਹੁੰਮ-ਹੁੰਮਾ ਕੇ ਕੀਤੀ ਸ਼ਿਰਕਤ By admin - December 27, 2025 0 9 Facebook Twitter Pinterest WhatsApp ਗੁਰਦਾਸਪੁਰ ਦੇ ਪਿੰਡ ਆਲੇ ਚੱਕ ਵਾਸੀਆਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਚਾਰ ਸਾਹਿਬਜ਼ਾਦਿਆਂ ਦੇ ਮਾਤਾ ਗੁੱਜਰ ਕੌਰ ਦੀ ਯਾਦ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਪਿੰਡ ਵਾਸੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ। ਇਹ ਨਗਰ ਕੀਰਤਨ ਪਿੰਡ ਤੋਂ ਸ਼ੁਰੂ ਹੋ ਕੇ 40 ਕਿੱਲੋਮੀਟਰ ਦਾ ਪੈਂਡਾ ਤੈਅ ਕਰ ਕੇ ਵਾਪਸ ਪਿੰਡ ਵਿਖੇ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਗੱਤਕਾ ਟੀਮਾਂ ਨੇ ਗੱਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦਾ ਰਸਤੇ ਵਿਚ ਆਉਂਦੇ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।