ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਪ੍ਰਕਾਸ਼ ਪੁਰਬ/ ਗੁਰੂ ਘਰ ਨਤਮਸਤਕ ਹੋ ਰਹੀ ਵੱਡੀ ਗਿਣਤੀ ਸੰਗਤ/ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦਿੱਤੀ ਵਧਾਈ

0
8

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਇਸ ਮੌਕੇ ਸੰਗਤ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਮੂਹ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਤੇ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੱਤੀ ਅਤੇ ਨਾਲ ਹੀ ਉਨ੍ਹਾਂ ਨੇ ਮਾਤਾ ਗੁੱਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਵੀ ਕੀਤਾ।
ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਵੱਡੀ ਗਿਣਤੀ ਸੰਗਤਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਸ਼੍ਰੋਮਣੀ ਕਮੇਟੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਕਾਰਨ ਬਣੇ ਵੈਰਾਗਮਈ ਮਾਹੌਲ ਦੇ ਮੱਦੇਨਜ਼ਰ, ਪ੍ਰਬੰਧਕਾਂ ਨੇ ਇਸ ਵਾਰ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਆਤਿਸ਼ਬਾਜ਼ੀ ਨਾ ਕਰਨ ਦਾ ਫੈਸਲਾ ਕੀਤਾ ਹੈ। ਪ੍ਰਕਾਸ਼ ਪੁਰਬ ਨੂੰ ਸਿਰਫ਼ ਦੀਪ ਮਾਲਾ ਅਤੇ ਸਜਾਏ ਗਏ ਜਲੋਹ ਸਾਹਿਬ ਦੇ ਦਰਸ਼ਨ-ਦੀਦਾਰੇ ਰਾਹੀਂ ਹੀ ਮਨਾਇਆ ਗਿਆ।

LEAVE A REPLY

Please enter your comment!
Please enter your name here