ਪੰਜਾਬ ਕਾਂਗਰਸ ਵੱਲੋਂ ਕੇਂਦਰ ਖਿਲਾਫ਼ ਦੇਸ਼-ਵਿਆਪੀ ਅੰਦੋਲਨ ਦਾ ਐਲਾਨ/ ਡਾ. ਰਾਜ ਕੁਮਾਰ ਵੇਰਕਾ ਨੇ ਸਾਂਝਾ ਕੀਤੀ ਜਾਣਕਾਰੀ By admin - December 28, 2025 0 10 Facebook Twitter Pinterest WhatsApp ਕਾਂਗਰਸ ਪਾਰਟੀ ਵੱਲੋਂ ਮਨਰੇਗਾ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਦੇਸ਼-ਵਿਆਪੀ ਅੰਦੋਲਨ ਵਿੱਢਣ ਦੀ ਤਿਆਰੀ ਆਰੰਭ ਦਿੱਤੀ ਐ। ਕਾਂਗਰਸ ਵੱਲੋਂ 5 ਜਨਵਰੀ ਨੂੰ ਸੜਕਾਂ ਉਤੇ ਉਤਰ ਕੇ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਸੀਨੀਅਰ ਆਗੂ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰ ਕੇ ਗਰੀਬਾਂ ਨਾਲ ਵੱਡਾ ਧੋਖਾ ਕੀਤਾ ਐ, ਪਰ ਕਾਂਗਰਸ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ ਅਤੇ ਗਰੀਬਾਂ ਦੇ ਹੱਕਾਂ ਲਈ ਵੱਡਾ ਸੰਘਰਸ਼ ਵਿੱਢਿਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਮਨਰੇਗਾ ਗਰੀਬ ਲੋਕਾਂ ਦੀ ਲਾਈਫਲਾਈਨ ਰਹੀ ਹੈ ਅਤੇ ਇਹ ਸਕੀਮ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸੁਪਨਿਆਂ ਦੀ ਯੋਜਨਾ ਸੀ, ਜਿਸ ਰਾਹੀਂ ਕਰੋੜਾਂ ਮਜ਼ਦੂਰਾਂ ਨੂੰ ਰੋਜ਼ਗਾਰ ਮਿਲਿਆ। ਪਰ ਭਾਰਤੀ ਜਨਤਾ ਪਾਰਟੀ ਨੂੰ ਇਹ ਸਕੀਮ ਪਸੰਦ ਨਹੀਂ ਆਈ ਅਤੇ ਮੋਦੀ ਸਰਕਾਰ ਨੇ ਇਸਨੂੰ ਖਤਮ ਕਰਨ ਦਾ ਮਨ ਬਣਾ ਲਿਆ। ਡਾ. ਵੇਰਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਲਈ ਫੰਡਿੰਗ ਦਾ ਫਾਰਮੂਲਾ ਬਦਲ ਕੇ ਰੱਖ ਦਿੱਤਾ ਹੈ। ਪਹਿਲਾਂ ਕੇਂਦਰ ਵੱਲੋਂ 90 ਫੀਸਦੀ ਫੰਡ ਦਿੱਤਾ ਜਾਂਦਾ ਸੀ, ਪਰ ਹੁਣ ਸਟੇਟ ’ਤੇ 40 ਫੀਸਦੀ ਭਾਰ ਪਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਮਨਰੇਗਾ ਮਜ਼ਦੂਰਾਂ ਨੂੰ ਸਮੇਂ ਸਿਰ ਦਿਹਾੜੀ ਵੀ ਨਹੀਂ ਮਿਲ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੇ 11 ਸਾਲਾਂ ਵਿੱਚ ਮਜ਼ਦੂਰਾਂ ਨੂੰ 50 ਦਿਨਾਂ ਤੋਂ ਵੀ ਘੱਟ ਰੋਜ਼ਗਾਰ ਮਿਲਿਆ ਹੈ, ਜਦਕਿ ਹੁਣ 125 ਦਿਨਾਂ ਦੇ ਰੋਜ਼ਗਾਰ ਦੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦਲਿਤ ਬੱਚਿਆਂ ਦੀ ਸਕਾਲਰਸ਼ਿਪ ਸਕੀਮ ’ਤੇ ਵੀ ਕੁਲ੍ਹਾੜੀ ਚਲਾਈ ਹੈ। ਪਹਿਲਾਂ ਕੇਂਦਰ 90 ਫੀਸਦੀ ਰਕਮ ਦਿੰਦਾ ਸੀ, ਪਰ ਹੁਣ ਇਹ ਸਕੀਮ ਲਗਭਗ ਬੰਦ ਹੋ ਚੁੱਕੀ ਹੈ, ਜਿਸ ਕਾਰਨ ਕਰੋੜਾਂ ਦਲਿਤ ਬੱਚੇ ਸਿੱਖਿਆ ਤੋਂ ਵੰਚਿਤ ਹੋ ਰਹੇ ਹਨ। ਡਾ. ਰਾਜਕੁਮਾਰ ਵੇਰਕਾ ਨੇ ਸਪਸ਼ਟ ਕੀਤਾ ਕਿ ਕਾਂਗਰਸ ਪਾਰਟੀ ਗਲੀਆਂ, ਚੌਰਾਹਿਆਂ, ਪਿੰਡਾਂ ਅਤੇ ਬਾਜ਼ਾਰਾਂ ਵਿੱਚ ਜਾ ਕੇ ਗਰੀਬਾਂ ਦੇ ਹੱਕ ਲਈ ਆਵਾਜ਼ ਉਠਾਏਗੀ ਅਤੇ ਇਨਸਾਫ ਲੈ ਕੇ ਰਹੇਗੀ।