ਜਲੰਧਰ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ/ ਬਾਬਾ ਹਰਿ ਬੱਲਭ ਸੰਗੀਤ ਸੰਮੇਲਨ ’ਚ ਕੀਤੀ ਸ਼ਿਰਕਤ

0
10

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਜਲੰਧਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸਿੱਧ ਸ਼ਕਤੀ ਪੀਠ ਸ਼੍ਰੀ ਦੇਵੀ ਤਲਾਬ ਮੰਦਰ ਵਿੱਚ ਕਰਵਾਏ ਜਾ ਰਹੇ ਪ੍ਰਸਿੱਧ ਬਾਬਾ ਹਰਿ ਬੱਲਭ ਸੰਗੀਤ ਸੰਮੇਲਨ ਵਿੱਚ ਸ਼ਿਰਕਤ ਕੀਤੀ। ਸੰਮੇਲਨ ਵਿਚ ਸ਼ਿਰਕਤ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਬਾਬਾ ਹਰਿ ਬੱਲਭ ਸੰਗੀਤ ਸੰਮੇਲਨ ਨੂੰ ਅੱਜ 150 ਸਾਲ ਪੂਰੇ ਹੋ ਚੁੱਕੇ ਹਨ, ਜੋ ਆਪਣੇ ਆਪ ਵਿੱਚ ਇਕ ਇਤਿਹਾਸਕ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਵਿੱਚ ਸ਼ਾਸਤਰੀ ਸੰਗੀਤ ਦੀ ਸੰਭਾਲ ਅਤੇ ਪ੍ਰਚਾਰ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਇਸ ਇਤਿਹਾਸਕ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ।
ਰਾਜਪਾਲ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਯੁੱਗ ਵਿੱਚ ਵੀ ਸ਼ਾਸਤਰੀ ਸੰਗੀਤ ਦੀ ਮਹੱਤਤਾ ਘਟੀ ਨਹੀਂ ਹੈ। ਸ਼ਾਸਤਰੀ ਸੰਗੀਤ ਮਨ ਨੂੰ ਸ਼ਾਂਤੀ ਦਿੰਦਾ ਹੈ ਅਤੇ ਮਨੁੱਖ ਨੂੰ ਆਤਮਿਕ ਤੌਰ ਤੇ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਸਤਰੀ ਸੰਗੀਤ ਨੂੰ ਸਿਰਫ਼ ਸੁਣਿਆ ਹੀ ਨਾ ਜਾਵੇ, ਸਗੋਂ ਉਸ ਨੂੰ ਸਮਝਣ ਦੀ ਕੋਸ਼ਿਸ਼ ਵੀ ਕੀਤੀ ਜਾਵੇ, ਤਾਂ ਜੋ ਇਸ ਰਾਹੀਂ ਪਰਮਾਤਮਾ ਨਾਲ ਜੁੜਾਵ ਮਹਿਸੂਸ ਕੀਤਾ ਜਾ ਸਕੇ।
ਬੰਗਲਾਦੇਸ਼ ਵਿੱਚ ਵਾਪਰ ਰਹੀਆਂ ਘਟਨਾਵਾਂ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਫਿਲਹਾਲ ਉਹ ਇਸ ਮਾਮਲੇ ਤੇ ਕੁਝ ਵੀ ਕਹਿਣ ਦੀ ਸਥਿਤੀ ਵਿੱਚ ਨਹੀਂ ਹਨ, ਕਿਉਂਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਨਾਲ ਸਬੰਧਤ ਨਹੀਂ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਧਮਕੀ ਮਿਲਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਸਚੇਤ ਹੋ ਗਈਆਂ ਸੀ। ਹਾਲਾਂਕਿ, ਇਸ ਸਮਾਗਮ ਦੌਰਾਨ ਰਾਜਪਾਲ ਪੂਰੀ ਤਰ੍ਹਾਂ ਨਿਡਰ ਅਤੇ ਆਤਮਵਿਸ਼ਵਾਸ ਨਾਲ ਨਜ਼ਰ ਆਏ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਗੀਤ ਇੱਕ ਅਧਿਆਤਮਿਕ ਅਭਿਆਸ ਹੈ ਅਤੇ ਇੱਕ ਅਜਿਹਾ ਮਾਰਗ ਹੈ ਜੋ ਕਿਸੇ ਨੂੰ ਵੀ ਪਰਮਾਤਮਾ ਦੇ ਨੇੜੇ ਲਿਆ ਸਕਦਾ ਐ।

LEAVE A REPLY

Please enter your comment!
Please enter your name here