ਪੰਜਾਬ ਗੁਰਦਾਸਪੁਰ ’ਚ ਵਪਾਰ ਮੰਡਲ ਦਾ ਪ੍ਰਦਰਸ਼ਨ/ ਅਮਨ-ਕਾਨੂੰਨ ਨੂੰ ਲੈ ਕੇ ਫੂਕਿਆ ਸਰਕਾਰ ਦਾ ਪੁਤਲਾ By admin - December 30, 2025 0 7 Facebook Twitter Pinterest WhatsApp ਗੁਰਦਾਸਪੁਰ ਚ ਵਪਾਰ ਮੰਡਲ ਵੱਲੋਂ ਵਿਗੜਦੀ ਅਮਨ-ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇੱਥੇ ਇਕੱਠਾ ਹੋਏ ਵਪਾਰ ਮੰਡਲ ਦੇ ਆਗੂਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਅਮਨ ਕਾਨੂੰਨ ਦੀ ਸਥਿਤੀ ਸੁਧਾਰਨ ਦੀ ਮੰਗ ਕੀਤੀ। ਵਪਾਰ ਮੰਡਲ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਵਪਾਰੀ ਵਰਗ ਦਹਿਸ਼ਤ ਦੇ ਸ਼ਾਏ ਹੇਠਾਂ ਦਿਨ-ਕੱਟੀ ਕਰ ਰਿਹਾ ਐ। ਉਨ੍ਹਾਂ ਸਰਕਾਰ ਤੋਂ ਅਮਨ ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣ ਦੀ ਮੰਗ ਕੀਤੀ ਐ। ਇਸ ਮੌਕੇ ਸੰਬੋਧਨ ਕਰਦਿਆਂ ਵਪਾਰ ਮੰਡਲ ਗੁਰਦਾਸਪੁਰ ਦੇ ਪ੍ਰਧਾਨ ਦਰਸ਼ਨ ਮਹਾਜਨ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ ਇਸ ਸਮੇਂ ਪੰਜਾਬ ਅੰਦਰ ਦਹਿਸ਼ਤਗਰਦੀ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ਪੰਜਾਬ ਵਿੱਚ ਹੋ ਰਹੀਆਂ ਲੁੱਟਾਂ ਖੋਹਾਂ ਚੋਰੀਆਂ ਤੇ ਗੋਲੀ ਚੱਲਣੀ ਆਮ ਗੱਲ ਹੋ ਗਈ ਹੈ। ਪਿਛਲੇ ਸਮੇਂ ਪੰਜਾਬ ਵਿੱਚ ਬਹੁਤ ਸਾਰੇ ਵਪਾਰੀ ਭਰਾ ਜਾਨਾਂ ਗੁਆ ਚੁੱਕੇ ਹਨ। ਇਸ ਸਮੇਂ ਪੰਜਾਬ ਦਾ ਆਮ ਨਾਗਰਿਕ ਤੇ ਵਪਾਰੀ ਸਹਿਮ ਦੇ ਮਾਹੌਲ ਵਿੱਚ ਹਨ। ਪਿਛਲੇ ਦਿਨੀ ਗੁਰਦਾਸਪੁਰ ਵਿੱਚ ਵੱਖ-ਵੱਖ ਵਾਪਰੀਆਂ ਘਟਨਾਵਾਂ ਨੇ ਸ਼ਹਿਰ ਦੇ ਵਪਾਰੀਆਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਆਪਣੀ ਦੁਕਾਨ ਤੇ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਅਤੇ ਆਪਣੀਆਂ ਦੁਕਾਨਾਂ ਵੀ ਜਲਦੀ ਬੰਦ ਕਰਨ ਤੇ ਮਜਬੂਰ ਹੋ ਗਏ ਹਨ। ਵਪਾਰ ਮੰਡਲ ਆਗੂਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਲਈ ਸਖਤ ਤੋਂ ਸਖਤ ਕਦਮ ਚੁੱਕੇ ਜਾਣ ਤਾਂ ਜੋ ਪੰਜਾਬ ਦੇ ਆਮ ਨਾਗਰਿਕ ਅਤੇ ਵਪਾਰੀ ਨਿਡਰ ਹੋ ਕੇ ਆਪਣਾ ਆਪਣਾ ਕਾਰੋਬਾਰ ਕਰ ਸਕਣ। ਇਸ ਦੇ ਨਾਲ ਹੀ ਐਸਐਸਪੀ ਤੋਂ ਮੰਗ ਕੀਤੀ ਕਿ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖਤ ਤੋਂ ਸਖਤ ਕਦਮ ਚੁੱਕੇ ਜਾਣ ਅਤੇ ਗਲਤ ਅੰਸਰਾਨ ਨਾਲ ਸਖਤੀ ਨਾਲ ਨਜਿੱਠਿਆ ਜਾਵੇ ਤਾਂ ਜੋ ਸ਼ਹਿਰ ਦੇ ਵਿੱਚ ਡਰ ਦਾ ਮਾਹੌਲ ਖਤਮ ਹੋ ਸਕੇ।