ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀ ਵੱਡੀ ਗਿਣਤੀ ਸੰਗਤ/ ਨਵੇਂ ਸਾਲ ਦੀ ਆਮਦ ਮੌਕੇ ਮੱਥਾ ਟੇਕ ਕੀਤੀ ਅਰਦਾਸ

0
10

ਨਵੇਂ ਵਰ੍ਹੇ 2026 ਦੀ ਆਮਦ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਪਹੁੰਚ ਰਹੀ ਐ।  ਭਾਵੇਂ 2026 ਦੇ ਆਉਣ ਵਿੱਚ ਹੁਣ ਕੁਝ ਹੀ ਘੰਟੇ ਬਾਕੀ ਬਚੇ ਨੇ ਪਰ ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਰਾਤ ਤੋਂ ਹੀ ਸ਼ੁਰੂ ਹੋ ਗਈ ਸੀ। ਦਰਬਾਰ ਸਾਹਿਬ ਪਹੁੰਚੀ ਸੰਗਤ ਨੇ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਨਵਾਂ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮਨਾਉਣ ਲਈ ਖ਼ਾਸ ਤੌਰ ’ਤੇ ਪਹੁੰਚੇ ਹਨ ਅਤੇ ਉਹ ਉਸ ਪਲ ਦੀ ਉਡੀਕ ਕਰ ਰਹੇ ਹਨ, ਜਦੋਂ ਉਹ 2025 ਤੋਂ ਨਿਕਲ ਕੇ 2026 ਵਿੱਚ ਦਾਖ਼ਲ ਹੋਣਗੇ। ਉਹਨਾਂ ਕਿਹਾ ਕਿ ਅਸੀਂ ਗੁਰੂ ਘਰ ਮੱਥਾ ਟੇਕ ਕੇ ਨਵੇਂ ਸਾਲ ਨੂੰ ਦੇਸ਼ ਤੇ ਦੁਨੀਆਂ ਦੀ ਚੜਦੀ ਕਲਾ ਦੀ ਅਰਦਾਸ ਕਰਨ ਲਈ ਪਹੁੰਚੇ ਹਾਂ ਤਾਂ ਜੋ ਨਵਾਂ ਸਾਲ ਸਭ ਲਈ ਖੁਸ਼ੀਆਂ ਭਰਿਆ ਆਵੇ। ਦੱਸ ਦਈਏ ਕਿ ਅੱਜ ਰਾਤ 12 ਵਜੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂ ਨਤਮਸਤਕ ਹੋ ਕੇ ਦੇਸ਼ ਤੇ ਦੁਨੀਆ ਵਿੱਚ ਅਮਨ-ਸ਼ਾਂਤੀ ਲਈ ਅਰਦਾਸ ਕਰਨਗੇ।

LEAVE A REPLY

Please enter your comment!
Please enter your name here