ਪੰਜਾਬ ਸਮਰਾਲਾ ਦੇ ਟੋਲ ਪਲਾਜਾ ਨੇੜੇ ਨੌਜਵਾਨ ਦੀ ਮੌਤ/ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸ਼ੱਕ/ ਪੁਲਿਸ ਨੇ ਲਾਸ਼ ਕਬਜੇ ਚ ਲੈ ਕੇ ਜਾਂਚ ਆਰੰਭੀ By admin - January 1, 2026 0 8 Facebook Twitter Pinterest WhatsApp ਸਮਰਾਲਾ ਨੇੜੇ ਵਾਪਰੇ ਸੜਕ ਹਾਦਸੇ ਵਿਚ 29 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਘੁਲਾਲ ਟੌਲ ਪਲਾਜ਼ਾ ਨੇੜਿਓ ਬਰਾਮਦ ਹੋਈ ਐ। ਮ੍ਰਿਤਕ ਦੀ ਪਛਾਣ ਕਮਲਪ੍ਰੀਤ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਐ ਜੋ ਬਾਉਂਸਰ ਵਜੋਂ ਕੰਮ ਕਰਦਾ ਸੀ। ਪੁਲਿਸ ਦੇ ਦੱਸਣ ਮੁਤਾਬਕ ਮ੍ਰਿਤਕ ਨੂੰ ਕੋਈ ਅਣਪਛਾਤਾ ਵਾਹਨ ਟੱਕਰ ਮਾਰ ਗਿਆ, ਜਿਸ ਕਾਰਨ ਉਸ ਦੀ ਮੌਤ ਹੋਈ ਐ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਆਰੰਭ ਦਿੱਤੀ ਐ। ਇਸ ਸਬੰਧੀ ਜਾਣਕਾਰੀ ਸਾਂਝੇ ਹੋਏ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਹਨਾਂ ਨੂੰ ਫੋਨ ਆਇਆ ਕਿ ਘੁਲਾਲ ਟੂਲ ਪਲਾਜਾ ਨੇੜੇ ਕਿਸੇ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੈ। ਮੌਕੇ ਉਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕ ਦੀ ਜੇਬ ਵਿੱਚੋਂ ਮਿਲੇ ਦਸਤਾਵੇਜਾਂ ਤੋਂ ਉਸ ਦੀ ਪਛਾਣ 29 ਸਾਲਾਂ ਨੌਜਵਾਨ ਕਮਲਪ੍ਰੀਤ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਐ ਜੋ ਬਾਉਂਸਰ ਦਾ ਕੰਮ ਕਰਦਾ ਸੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਸਮਰਾਲਾ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।