ਭਾਜਪਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਘੇਰੀ ਸਰਕਾਰ/ ਮੀਡੀਆ ਕਰਮੀਆਂ ਖਿਲਾਫ਼ ਕਾਰਵਾਈ ’ਤੇ ਚੁੱਕੇ ਸਵਾਲ/ ਜਨਰਲ ਸਕੱਤਰ ਅਨਿਲ ਸਰੀਨ ਨੇ ਕੀਤਾ ਸੰਬੋਧਨ

0
10

ਪੰਜਾਬ ਭਾਜਪਾ ਨੇ ਸਾਲ ਦੇ ਪਹਿਲੇ ਦਿਨ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਉਤੇ ਪ੍ਰੈੱਸ ਦਾ ਗਲਾ ਦਬਾਉਣ ਦੇ ਇਲਜਾਮ ਲਾਏ ਨੇ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਸਰਕਾਰ ਨੇ ਮੀਡੀਆ ਕਰਮੀਆਂ ਤੇ ਪਰਚਾ ਦਰਜ ਕੀਤਾ ਐ, ਜੋ ਪ੍ਰੈੱਸ ਦੀ ਆਜ਼ਾਦੀ ਤੇ ਸਿੱਧਾ ਹਮਲਾ ਐ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਦੀ ਭਾਜਪਾ ਸਖਤ ਸ਼ਬਦਾਂ ਵਿਚ ਨਿੰਦਾ ਕਰਦੀ ਐ ਅਤੇ ਸਰਕਾਰ ਤੋਂ ਐਫਆਈਆਰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਬੀਤੇ ਦਿਨ ਖਜਾਨਾ ਮੰਤਰੀ ਹਰਪਾਲ ਚੀਮਾ ਦੀ ਪ੍ਰੈੱਸ ਕਾਨਫਰੰਸ ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਝੂਠ ਤੇ ਝੂਠ ਬੋਲਿਆ ਐ।

LEAVE A REPLY

Please enter your comment!
Please enter your name here