ਪੰਜਾਬ ਫਰੀਦਕੋਟ ਪੁਲਿਸ ਵੱਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼/ ਲੁੱਟ ਦੀ ਯੋਜਨਾ ਬਣਾ ਰਹੇ 5 ਮੈਂਬਰ ਗ੍ਰਿਫਤਾਰ By admin - January 1, 2026 0 8 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਲੁਟੇਰਾ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੱਟੂ, ਅਕਾਸ਼ਦੀਪ ਸਿੰਘ, ਸਲਮਾਨ ਖਾਨ ਉਰਫ਼ ਭੋਲਾ, ਯੂਸਫ਼ ਖਾਨ ਅਤੇ ਕ੍ਰਿਸ਼ਨਾ ਸਿੰਘ ਵਜੋਂ ਹੋਈ ਐ। ਫੜੇ ਗਏ ਲੁਟੇਰੇ ਇੱਕ ਬੰਦ ਫੈਕਟਰੀ ਵਿੱਚ ਡਕੈਤੀ ਦੀ ਯੋਜਨਾ ਬਣਾ ਰਹੇ ਸਨ ਕਿ ਗੁਪਤ ਇਤਲਾਹ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਨ੍ਹਾਂ ਨੂੰ ਹਿਰਾਸਤ ਵਿਚ ਲਿਆ ਐ। ਪੁਲਿਸ ਨੇ ਇਨ੍ਹਾਂ ਤੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਐਸਐਚਓ ਸਿਟੀ ਇੰਸਪੈਕਟਰ ਚਮਕੌਰ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਨਵਦੀਪ ਸਿੰਘ ਦੀ ਅਗਵਾਈ ਹੇਠ ਇੱਕ ਪੁਲਿਸ ਟੀਮ ਜਲਲੇਆਣਾ ਰੋਡ ਨੇੜੇ ਕੋਟਕਪੂਰਾ ਦੇ ਵਾਲਮੀਕੀ ਚੌਕ ਨੇੜੇ ਗਸ਼ਤ ਕਰ ਰਹੀ ਸੀ ਕਿ ਪੁਲਿਸ ਨੂੰ ਉਕਤਾਨ ਵੱਲੋਂ ਰਾਹਗੀਰਾਂ ਨੂੰ ਲੁੱਟਣ ਦੀ ਯੋਜਨਾ ਬਣਾਉਣ ਸਬੰਧੀ ਸੂਚਨਾ ਮਿਲੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਬੰਦ ਫੈਕਟਰੀ ਵਿਚ ਛਾਪਾ ਮਾਰ ਕੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀਆਂ ਤੋਂ ਇੱਕ ਖੰਡਾ, ਦੋ ਕਿਰਪਾਨਾਂ ਅਤੇ ਦੋ ਛੈਣੀਆਂ ਬਰਾਮਦ ਕੀਤੀਆਂ ਗਈਆਂ। ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਵਿਰੁੱਧ ਸਿਟੀ ਪੁਲਿਸ ਸਟੇਸ਼ਨ, ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚੋਂ ਚਾਰ ਵਿਰੁੱਧ ਪਹਿਲਾਂ ਹੀ ਗੰਭੀਰ ਅਪਰਾਧਾਂ ਦੇ ਸੱਤ ਮਾਮਲੇ ਦਰਜ ਹਨ। ਦੋਸ਼ੀਆਂ ਨੂੰ ਅਦਾਲਤੀ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮਾਂ ਦੀ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।