ਪੰਜਾਬ ਦਰਬਾਰ ਸਾਹਿਬ ਵਿਖੇ ਨਵੇਂ ਵਰ੍ਹੇ ਮੌਕੇ ਸੰਗਤ ਦਾ ਤਾਂਤਾ/ ਦੇਸ਼ ਵਿਦੇਸ਼ ਤੋਂ ਪਹੁੰਚੀ ਸੰਗਤ ਨੇ ਟੇਕਿਆ ਮੱਥਾ By admin - January 1, 2026 0 9 Facebook Twitter Pinterest WhatsApp ਨਵੇਂ ਵਰ੍ਹੇ ਦੀ ਆਮਦ ਮੌਕੇ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਸੰਗਤਾਂ ਬੀਤੀ ਸ਼ਾਮ ਤੋਂ ਹੀ ਦਰਬਾਰ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ। ਹੱਡ ਚੀਰਵੀਂ ਠੰਡ ਅਤੇ ਸੰਘਣੀ ਧੂੰਦ ਦੇ ਬਾਵਜੂਦ ਸੰਗਤਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਰਾਤ ਨੂੰ ਠੀਕ 12 ਵਜੇ ਨਵਾਂ ਸਾਲ ਚੜ੍ਹਦਿਆਂ ਹੀ ਸੰਗਤਾਂ ਨੇ ਜੈਕਾਰੇ ਬੁਲਾ ਕੇ ਨਵੇਂ ਵਰ੍ਹੇ ਨੂੰ ਜੀ ਆਇਆਂ ਨੂੰ ਆਖਿਆ ਅਤੇ ਆਪਣੇ ਪਰਿਵਾਰਾਂ ਦੀ ਸੁੱਖ ਸ਼ਾਂਤੀ, ਤੰਦਰੁਸਤੀ ਤਰੱਕੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਸੰਗਤ ਦੀ ਆਮਦ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿਤਰ ਸਰੋਵਰ ’ਚ ਇਸ਼ਨਾਨ ਕਰਕੇ 4 ਤੋਂ 7 ਘੰਟੇ ਤੱਕ ਕਤਾਰਾਂ ਵਿਚ ਇੰਤਜਾਰ ਕਰ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਲਈ ਗੁਰੂ ਘਰ ਦਾ ਅਸ਼ੀਰਵਾਦ ਲਿਆ। ਭਾਰੀ ਠੰਡ ਤੇ ਮੀਂਹ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਵਿਚ ਕੋਈ ਕਮੀ ਨਹੀਂ ਦੇਖਣ ਨੂੰ ਮਿਲੀ। ਸੰਗਤਾਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝ ਰਹੀਆਂ ਹਨ ਕਿ ਉਨ੍ਹਾਂ ਨੂੰ ਇਸ ਮਹੱਤਵਪੂਰਨ ਦਿਹਾੜੇ ਗੁਰੂ ਰਾਮਦਾਸ ਦੇ ਦਰ ਤੋਂ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ। ਹੋਰਨਾਂ ਪ੍ਰਮੁੱਖ ਰਾਜਨੀਤਿਕ ਧਾਰਮਿਕ ਤੇ ਸਮਾਜਿਕ ਸਖਸ਼ੀਅਤਾਂ ਦੇ ਨਾਲ ਨਾਲ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਅਨੇਕਾਂ ਸਿਆਸੀ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਾਲ 2026 ਲਈ ਗੁਰੂ ਘਰ ਦਾ ਅਸ਼ੀਰਵਾਦ ਲਿਆ ।