ਮਾਨਸਾ ’ਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ/ ਤਨਖਾਹਾਂ ਨਾ ਮਿਲਣ ਤੇ ਬਦਲੀ ਖਿਲਾਫ਼ ਪ੍ਰਦਰਸ਼ਨ

0
8

ਮਾਨਸਾ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਮੁਲਾਜਮ ਤਨਖਾਹਾਂ ਛੇਤੀ ਨਾ ਮਿਲਣ ਦੇ ਰੋਸ ਵਜੋਂ ਹੜਤਾਲ ਉਤੇ ਚਲੇ ਗਏ ਹਨ। ਮੁਲਾਜਮਾਂ ਦੇ ਦੱਸਣ ਮੁਤਾਬਕ ਉਹ ਸਵੇਰੇ 8 ਤੋਂ ਸ਼ਾਮ 8 ਵਜੇ ਤਕ ਸਖਤ ਡਿਊਟੀ ਕਰ ਰਹੇ ਨੇ ਪਰ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲਦੀਆਂ। ਜਦੋਂ ਉਹ ਇਸ ਖਿਲਾਫ ਆਵਾਜ਼ ਚੁੱਕਦੇ ਹਨ ਤਾਂ ਉਨ੍ਹਾਂ ਦੀ ਬਦਲੀ ਦੂਜੇ ਜਿਲ੍ਹਿਆਂ ਵਿਚ ਕਰ ਦਿੱਤੀ ਜਾਂਦੀ ਐ। ਇਸੇ ਨੂੰ ਲੈ ਕੇ ਅੱਜ ਜ਼ਿਲ੍ਹੇ ਭਰ ਦੇ ਮੁਲਾਜਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਮੁਲਾਜਮਾਂ ਨੇ ਗੱਲ ਨਾ ਸੁਣਨ ਤੇ ਵੱਡੇ ਸੰਘਰਸ਼ ਦੀ ਚਿਤਾਵਨੀ ਦਿੱਤੀ ਐ।

ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸਮੇਂ ਸਿਰ ਤਨਖਾਹਾਂ ਨਹੀਂ ਮਿਲੀਆਂ ਹਨ, ਅਤੇ ਉਨ੍ਹਾਂ ਨੂੰ ਹਰ ਮਹੀਨੇ ਫ਼ੋਨ ਕਰਕੇ ਆਪਣੀਆਂ ਤਨਖਾਹਾਂ ਮੰਗਣੀਆਂ ਪੈਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਸਾਰੀਆਂ ਸੇਵਾ ਕੇਂਦਰਾਂ ਵਿਚ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਕੰਮ ਕਰਦੇ ਹਨ, ਜਿੱਥੇ ਮਹਿਲਾ ਕਰਮਚਾਰੀ ਵੀ ਕੰਮ ਕਰਦੀਆਂ ਹਨ, ਅਤੇ ਉਨ੍ਹਾਂ ਨੂੰ ਰਾਤ ਨੂੰ ਘਰ ਜਾਣ ਵਿੱਚ ਵੀ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦਿਨ ਉਨ੍ਹਾਂ ਨੇ ਇੱਕ ਯੂਨੀਅਨ ਬਣਾਈ ਸੀ ਅਤੇ ਆਪਣੀਆਂ ਤਨਖਾਹਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਸੀ। ਪਰ ਸਰਕਾਰ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਕਰਮਚਾਰੀ ਦਾ ਤਬਾਦਲਾ ਮਾਨਸਾ ਜ਼ਿਲ੍ਹੇ ਤੋਂ 120 ਕਿਲੋਮੀਟਰ ਦੂਰ ਲੁਧਿਆਣਾ ਕਰ ਦਿੱਤਾ ਐ। ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਨੂੰ ਇੱਕ ਈਮੇਲ ਮਿਲੀ ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਤਬਾਦਲੇ ਰੋਕ ਦਿੱਤੇ ਗਏ ਹਨ, ਪਰ ਇਸ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਤਬਾਦਲੇ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਗਈਆਂ ਤਾਂ ਉਹ ਭਵਿੱਖ ਵਿੱਚ ਪੰਜਾਬ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

LEAVE A REPLY

Please enter your comment!
Please enter your name here