ਪੰਜਾਬ ਮਾਨਸਾ ’ਚ ਰੇਲਵੇ ਪੁਲ ਤੋਂ ਡਿੱਗ ਕੇ ਨੌਜਵਾਨ ਦੀ ਮੌਤ/ ਰੇਲਵੇ ਠੇਕੇਦਾਰ ਦੀ ਲਾਪ੍ਰਵਾਹੀ ਕਾਰਨ ਗਈ ਜਾਨ/ ਪੁਲਿਸ ਨੇ ਘਟਨਾ ਦੀ ਜਾਂਚ ਕੀਤੀ ਸ਼ੁਰੂ By admin - January 1, 2026 0 8 Facebook Twitter Pinterest WhatsApp ਮਾਨਸਾ ਰੇਲਵੇ ਸਟੇਸ਼ਨ ‘ਤੇ ਉਸ ਵੇਲੇ ਵੱਡੀ ਘਟਨਾ ਵਾਪਰ ਗਈ ਜਦੋਂ ਇੱਕ ਨੌਜਵਾਨ ਦੀ ਪੁਲ ਤੋਂ ਡਿੱਗਣ ਨਾਲ ਮੌਤ ਹੋ ਗਈ। ਮਾਨਸਾ ਰੇਲਵੇ ਸਟੇਸ਼ਨ ਦਾ ਨਵਾਂ ਨਵੀਨੀਕਰਨ ਚੱਲ ਰਿਹਾ ਹੈ ਅਤੇ ਪੁਲ ‘ਤੇ ਇੱਕ ਲਿਫਟ ਲਗਾਈ ਜਾ ਰਹੀ ਹੈ। ਅੱਜ ਇੱਕ ਨੌਜਵਾਨ ਹਵਾਂ ਵਿੱਚ ਹੀ ਪੁਲ ਤੋਂ ਹੇਠਾਂ ਡਿੱਗ ਪਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਠੇਕੇਦਾਰ ਦੀ ਲਾਪ੍ਰਵਾਹੀ ਦੇ ਚਲਦਿਆਂ 30 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਚੌਕੀ ਇੰਚਾਰਜ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।