ਗੁਰਦਾਸਪੁਰ ’ਚ ਥਾਰ ਚਾਲਕ ਨੇ ਦਰੜੀ ਐਕਟਿਵਾ ਸਵਾਰ/ ਦੂਰ ਤਕ ਘਸੀਟਣ ਕਾਰਨ ਮੌਕੇ ’ਤੇ ਹੋਈ ਦਰਦਨਾਕ ਮੌਤ/ ਲੋਕਾਂ ਨੇ ਸ਼ਰਾਬੀ ਥਾਰ ਚਾਲਕ ਨੂੰ ਕੀਤਾ ਪੁਲਿਸ ਹਵਾਲੇ

0
6

ਗੁਰਦਾਸਪੁਰ ਦੀ ਇੰਪਰੂਵਮੈਂਟ ਟਰਸਟ ਦੀ ਸਕੀਮ ਨੰਬਰ ਸੱਤ ਵਿਖੇ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਇੱਕ ਸਕੂਟਰੀ ਸਵਾਰ ਮਹਿਲਾ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਨਾਮ ਦੀ ਔਰਤ ਐਕਟਿਵਾ ਉਤੇ ਸਬਜ਼ੀ ਲੈ ਕੇ ਆਪਣੇ ਘਰ ਨੂੰ ਆ ਰਹੇ ਸੀ ਕਿ ਇੱਕ ਤੇਜ਼ ਰਫਤਾਰ ਥਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਪ੍ਰਤੱਖਦਰਸ਼ੀਆਂ ਮੁਤਾਬਕ ਥਾਰ ਚਾਲਕ ਸ਼ਰਾਬੀ ਹਾਲਤ ਵਿਚ ਸੀ, ਜਿਸ ਕਾਰਨ ਥਾਰ ਮਹਿਲਾ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।
ਪ੍ਰਤੱਖਦਰਸ਼ੀਆਂ ਮੁਤਾਬਕ ਥਾਰ ਚਾਲਕ ਇੰਨਾਂ ਜ਼ਿਆਦਾ ਨਸ਼ੇ ਦੀ ਹਾਲਤ ਵਿਚ ਸੀ ਕਿ ਉਸ ਤੋਂ ਸਿੱਧਾ ਖੜ੍ਹਾ ਵੀ ਨਹੀਂ ਸੀ ਹੋਇਆ ਜਾ ਰਿਹਾ। ਜਾਣਕਾਰੀ ਅਨੁਸਾਰ ਥਾਰ ਸਕੂਟਰੀ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ ਜਿਸ ਕਾਰਨ ਪਰਮਜੀਤ ਕੌਰ (35) ਦੀ ਮੌਕੇ ਤੇ ਹੀ ਮੌਤ ਹੋ ਗਈ।
ਮ੍ਰਿਤਕਾ ਇੰਪਰੂਵਮੈਂਟ ਟਰਸਟ ਦੀ ਸੱਤ ਨੰਬਰ ਸਕੀਮ ਵਿਚ ਆਪਣੀ 14 ਸਾਲਾ ਲੜਕੀ ਨਾਲ ਰਹਿੰਦੀ ਸੀ ਅਤੇ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾਂ ਦੀ ਨੌਕਰੀ ਕਰਦੀ ਸੀ। ਜਾਣਕਾਰੀ ਅਨੁਸਾਰ ਦੁਰਘਟਨਾ ਤੋਂ ਬਾਅਦ ਥਾਰ ਚਾਲਕ ਨੇ ਮੌਕੇ ਤੋਂ ਦੌੜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਵੱਲੋਂ ਉਸਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਉੱਥੇ ਵੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਏਐਸਆਈ ਜੈ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here