Uncategorized ਬਰਨਾਲਾ ਦੀ ਤਪਾ ਮੰਡੀ ਪਹੁੰਚੇ ਮੰਤਰੀ ਅਮਨ ਅਰੋੜਾ/ ਧਾਰਮਿਕ ਸਮਾਗਮ ’ਚ ਕੀਤੀ ਸ਼ਿਰਕਤ/ ਨਵੇਂ ਵਰ੍ਹੇ ’ਚ ਵੱਡੇ ਪੱਧਰ ’ਤੇ ਵਿਕਾਸ ਦਾ ਦਾਅਵਾ By admin - January 2, 2026 0 8 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਪੰਜਾਬ ਦੇ ਕੈਬਨਟ ਮੰਤਰੀ ਅੱਜ ਬਰਨਾਲਾ ਦੇ ਤਪਾ ਮੰਡੀ ਵਿੱਚ ਰੱਖੇ ਇੱਕ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਜਿੱਥੇ ਉਹਨਾਂ ਨਾਲ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੀ ਮੌਜੂਦ ਰਹੇ। ਉਹਨਾਂ ਧਾਰਮਿਕ ਸਮਾਗਮ ਵਿੱਚ ਜਿੱਥੇ ਨਵੇਂ ਸਾਲ ਨੂੰ ਲੈ ਕੇ ਪਹੁੰਚੀ ਸੰਗਤ ਨੂੰ ਮੁਬਾਰਕਬਾਦ ਦਿੱਤੀ ਉੱਥੇ ਕਿਹਾ ਕਿ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਇਸੇ ਤਰ੍ਹਾਂ ਬਰਕਰਾਰ ਰੱਖਣਾ ਚਾਹੀਦਾ ਹੈ। ਇਸ ਧਾਰਮਿਕ ਸਮਾਗਮ ਵਿੱਚ ਉਨਾਂ ਨੇ ਆਰਤੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿਛਲੇ ਸਾਲ ਵਾਂਗ ਨਵੇਂ ਵਰ੍ਹੇ ਅੰਦਰ ਵੀ ਵੱਡੇ ਪੱਧਰ ਤੇ ਵਿਕਾਸ ਕਰਨ ਦਾ ਐਲਾਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਨਵੇਂ ਸਾਲ 2026 ਵਿੱਚ ਵੀ ਪਿਛਲੇ ਸਾਲਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰ ਦਿੱਤੀ ਜਾਵੇਗੀ ਤਾਂ ਜੋ ਪੰਜਾਬ ਅੰਦਰ ਵਿਕਾਸ ਕਾਰਜ ਤੇਜ਼ ਗਤੀ ਨਾਲ ਹੋ ਸਕਣ। ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਪੈਸ਼ਲ ਸੈਸ਼ਨ ਤੇ ਸਵਾਲ ਦੇ ਜਵਾਬ ਤੇ ਉਹਨਾਂ ਜਵਾਬ ਦਿੰਦੇ ਕਿਹਾ ਕਿ ਜਿੱਥੇ ਗਰੀਬਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਚਟਾਣ ਵਾਂਗ ਖੜੀ ਹੈ, ਜਿੱਥੇ ਸੈਂਟਰ ਸਰਕਾਰ ਦੀ ਇਸ ਪਾਲਸੀ ਦਾ ਵਿਰੋਧ ਕੀਤਾ ਜਾ ਰਿਹਾ ਪਰ ਉਸ ਦੇ ਉਲਟ ਕਾਂਗਰਸ ਪਾਰਟੀ ਨੇ ਪੰਜਾਬ ਸਰਕਾਰ ਦਾ ਸਮਰਥਨ ਤਾਂ ਕੀ ਕਰਨਾ ਸੀ ਉਹਦੇ ਉਲਟ ਕਾਂਗਰਸ ਪਾਰਟੀ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅਜਿਹੇ ਸੈਸ਼ਨ ਵਿੱਚ ਵਿਰੋਧ ਕਰਕੇ ਕਾਂਗਰਸ ਸਿੱਧੇ ਤੌਰ ਤੇ ਬੀਜੇਪੀ ਦੀ ਸਪੋਰਟ ਕਰ ਰਹੀ ਹੈ। ਪੰਜਾਬ ਅੰਦਰ ਪੱਤਰਕਾਰਾਂ ਤੇ ਹੋ ਰਹੇ ਪਰਚਿਆਂ ਨੂੰ ਲੈ ਕੇ ਉਹਨਾਂ ਬੋਲਦੇ ਕਿਹਾ ਕਿ ਅੱਜ ਉਹ ਵੱਖੋ ਵੱਖਰੇ ਹਲਕਿਆਂ ਅੰਦਰ ਦੋਹਰੇ ਤੇ ਸਨ ਜਿਸ ਬਾਰੇ ਉਹਨਾਂ ਨੂੰ ਪੱਤਰਕਾਰਾਂ ਤੇ ਹੋਏ ਪਰਚਿਆਂ ਬਾਰੇ ਕੋਈ ਜਾਣਕਾਰੀ ਨਹੀਂ ਉਹਨਾਂ ਕਿਹਾ ਕਿ ਜਲਦ ਇਸ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ। ਇਸ ਧਾਰਮਿਕ ਸਮਾਗਮ ਵਿੱਚ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਅਤੇ ਹਲਕਾ ਭਦੋੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।