ਬਰਨਾਲਾ ਪੁਲਿਸ ਦੀ ਸੈਂਸੀ ਬਸਤੀ ’ਤੇ ਰੇਡ/ ਡੀਆਈਜੀ ਕੁਲਦੀਪ ਚਾਹਲ ਵੀ ਰਹੇ ਮੌਜੂਦ

0
9

ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਬਰਨਾਲਾ ਦੀ ਸੈਂਸੀ ਬਸਤੀ ਵਿਖੇ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਪਾਰਟੀ ਨੇ ਬਸਤੀ ਦੇ ਇਕੱਲੇ ਇਕੱਲੇ ਘਰ ਦੀ ਬਰੀਕੀ ਨਾਲ ਚੈਕਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦੇ ਡੀਆਈਜੀ ਕੁਲਦੀਪ ਸਿੰਘ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ  ਇਸ ਬਸਤੀ ਦੀ ਚੈਕਿੰਗ ਕੀਤੀ ਗਈ ਹੈ।
ਉਨਾਂ ਕਿਹਾ ਕਿ ਪੰਜਾਬ ਵਿੱਚ ਹੁਣ ਨਸ਼ਿਆਂ ਨੂੰ ਠੱਲ ਪੈ ਚੁੱਕੀ ਹੈ। ਉਨਾ ਕਿਹਾ ਕੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ ਕੋਈ ਵੀ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਪੁਲਿਸ ਵੱਲੋਂ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

LEAVE A REPLY

Please enter your comment!
Please enter your name here