ਪੰਜਾਬ ਸਰਕਾਰ ਵੱਲੋਂ ਸਾਲ 2026 ਦੀ ਡਾਇਰੀ ਤੇ ਕੈਲੰਡਰ ਜਾਰੀ/ਮੁੱਖ ਮੰਤਰੀ ਮਾਨ ਨੇ ਕੀਤਾ ਲੋਕ ਅਰਪਨ

0
8

ਪੰਜਾਬ ਸਰਕਾਰ ਨੇ ਆਪਣੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ ਕਰ ਦਿੱਤਾ ਐ। ਇਸ ਦਾ ਲੋਕ ਅਰਪਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਰਿਹਾਇਸ਼ ਵਿਖੇ ਕੀਤਾ। ਇਹ ਡਾਇਰੀ ਤੇ ਕੈਲੰਡਰ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ।
ਮੁੱਖ ਮੰਤਰੀ ਦਫਤਰ ਦੇ ਸੂਤਰਾਂ ਮੁਤਾਬਕ ਕੈਲੰਡਰ ਅਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਅਤੇ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੁਆਰਾ ਛਾਪਿਆ ਗਿਆ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਮਲ ਸੇਤੀਆ ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here