ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਪਾਵਨ ਸਰੂਪਾਂ ਬਾਰੇ ਵੱਡਾ ਬਿਆਨ/ SIT ਦੀ ਜਾਂਚ ’ਚ ਤੇਜ਼ੀ ਦਾ ਦਾਅਵਾ/ ਚੰਡੀਗੜ੍ਹ ਸਮੇਤ ਪੰਜਾਬ ਅੰਦਰ 13 ਥਾਵਾਂ ਦੀ ਤਲਾਸ਼ੀ

0
8

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੰਭੀਰ ਮਾਮਲੇ ਵਿੱਚ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਐਸ. ਆਈ. ਟੀ. ਵੱਲੋਂ ਅਦਾਲਤ ਤੋਂ ਪ੍ਰਾਪਤ ਸਰਚ ਵਾਰੰਟ ਦੇ ਆਧਾਰ ‘ਤੇ ਕੁੱਲ 15 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਥਾਵਾਂ ਵਿੱਚ ਚੰਡੀਗੜ੍ਹ ਵਿੱਚ 2 ਸਥਾਨ, ਅੰਮ੍ਰਿਤਸਰ ਸ਼ਹਿਰ ਵਿੱਚ 8 ਸਥਾਨ, ਅਤੇ ਗੁਰਦਾਸਪੁਰ, ਰੋਪੜ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਦਿਹਾਤੀ ਖੇਤਰਾਂ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਤਰ੍ਹਾਂ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੁਲਜ਼ਮ ਸਮੇਤ ਹੋਰ ਸ਼ੱਕੀ ਵਿਅਕਤੀਆਂ ਦੇ ਘਰਾਂ, ਦਫ਼ਤਰਾਂ ਅਤੇ ਟਿਕਾਣਿਆਂ ‘ਤੇ ਤਲਾਸ਼ੀ ਲਈ ਜਾ ਰਹੀ ਹੈ। ਜਾਂਚ ਦਾ ਮੁੱਖ ਉਦੇਸ਼ ਸਾਹਮਣੇ ਆਏ ਸਾਰੇ ਸਬੂਤਾਂ, ਦਸਤਾਵੇਜ਼ਾਂ ਜਾਂ ਸਬੂਤਾਂ ਨੂੰ ਰਿਕਾਰਡ ‘ਤੇ ਲਿਆਉਣਾ ਹੈ। ਫਿਲਹਾਲ, ਐਸਐਸ ਕੋਹਲੀ ਰਿਮਾਂਡ ‘ਤੇ ਹਨ, ਅਤੇ ਜਿਵੇਂ-ਜਿਵੇਂ ਜਾਂਚ ਅੱਗੇ ਵਧੇਗੀ, ਨਵੇਂ ਤੱਥ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ।
ਇਸ ਕਾਰਵਾਈ ਦੀ ਨਿਗਰਾਨੀ ਸੀਨੀਅਰ ਅਤੇ ਮੁੱਖ ਜਾਂਚ ਅਧਿਕਾਰੀ ਖੁਦ ਕਰ ਰਹੇ ਹਨ। ਪੁਲਿਸ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜਾਂਚ ਪੂਰੀ ਤਰ੍ਹਾਂ ਮੈਰਿਟ ਅਤੇ ਸਬੂਤਾਂ ‘ਤੇ ਅਧਾਰਤ ਹੈ ਅਤੇ ਇਸ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਅਤੀ ਸੰਵੇਦਨਸ਼ੀਲ ਐ, ਜਿਸ ਦੇ ਚਲਦਿਆ ਇਸ ਦੀ ਪੂਰੀ ਗੰਭੀਰਤਾ ਤੇ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here