ਮਲੋਟ ’ਚ 10 ਲੱਖ ਨਾਲ ਬਣੇਗਾ ਪਾਰਕ ਤੇ ਵਾਲੀਬਾਲ ਗਰਾਊਂਡ/ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ/ 11 ਕਰੋੜ ਨਾਲ ਬਣਨ ਵਾਲੇ ਅੰਡਰ ਬ੍ਰਿਜ ਦੇ ਕੰਮ ਦਾ ਨਿਰੀਖਣ

0
7

ਹਲਕਾਂ ਮਲੋਟ ਤੋਂ ਵਧਾਇਕ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਮਲੋਟ ਵਿਖੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਵਾਲੀਵਾਲ ਗਰਾਉਂਡ ਤੇ ਪਾਰਕ ਦਾ ਨੀਂਹ ਪੱਧਰ ਰੱਖਿਆ । ਇਸ ਤੋਂ ਇਲਾਵਾ ਉਨ੍ਹਾਂ ਨੇ 11 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਹੇ ਅੰਡਰ ਬ੍ਰਿਜ  ਦੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਇਹ ਨਵਾਂ ਗਰਾਉਂਡ ਮਲੋਟ ਵਾਸੀਆਂ ਲਈ ਨਵੇਂ ਸਾਲ ਦਾ ਤੋਹਫ਼ਾ ਦਿਤਾ ਜਾ ਰਿਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ 2026 ਵਿਚ ਪੰਜਾਬ ਸਰਕਾਰ ਬਹੁਤ ਕੁਝ ਕਰਨ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਸਾਲ ਦੇ ਸ਼ੁਰੂ ਵਿਚ 10 ਲੱਖ ਇਲਾਜ ਬੀਮਾ ਯੋਜਨਾ ਦਾ ਆਗਾਜ਼ ਕੁਝ ਦਿਨਾਂ ਵਿਚ ਹੀ ਸ਼ੁਰੁ ਕਰਨ ਜਾ ਰਹੇ ਹਨ, ਜਿਸ ਦਾ ਸੂਬੇ ਦੇ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਬੁਢਾਪਾ ਪੈਨਸ਼ਨਾ ਦੇ ਪੁੱਛੇ ਜਾਣ ਤੇ ਉਣਾ ਕਿਹਾ ਕਿ ਕੁਝ ਮੁਸਕਲ ਆ ਗਈ ਸੀ, ਹੁਣ ਰਾਸ਼ੀ ਜਾਰੀ ਕਰ ਦਿਤੀ ਗਈ ਹੈ। ਇਸ ਤੋਂ ਇਲਾਵਾ ਜੋ ਕਈ ਲੋਕ ਗਲਤ ਤਰੀਕੇ ਨਾਲ ਪੈਨਸ਼ਨ ਲੈ ਰਹੇ ਸਨ ਜਿਸ ਦੀ ਪੜਤਾਲ ਕਰਨ ਦੇ ਪਹਿਲੇ ਸਾਲ 29 ਕਰੋੜ ਦੀ ਰਿਕਵਰੀ ਕੀਤੀ ਗਈ ਸੀ ਇਸ ਵਾਰ 199 ਕਰੋੜ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ ਜਦੋਂਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ ਸੀ।
ਇਸ ਤੋਂ ਇਲਾਵਾ ਬਜ਼ੁਰਗਾਂ ਦੀ ਸਿਹਤ ਸਹੂਲਤਾਂ ਲਈ ਉਣਾ ਮਿਲਣ ਵਾਲੀਆਂ ਸਹੂਲਤਾਂ ਦੇਣ ਲਈ ਕਰੀਬ 8 ਕਰੋੜ ਖਰਚ ਕੇ ਕੈੰਪ ਲਾਏ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਮੋਹਾਲੀ ਤੋਂ ਕੀਤੀ ਜਾਵੇਗੀ। ਉਨ੍ਹਾਂ ਨੇ 328 ਸਰੂਪਾਂ ਦੇ ਮਾਮਲੇ ਦੇ ਸ਼ਹੀ ਬਣਦੀ  ਕਾਰਵਾਈ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕਰ ਦਿੱਤੇ ਨੇ ਅਤੇ ਜਿਹੜੇ ਕੁੱਝ ਕੰਮ ਬਾਕੀ ਬਚਦੇ ਨੇ, ਉਨ੍ਹਾਂ ਨੂੰ ਛੇਤੀ ਹੀ ਪੂਰਾ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here