ਮਗਨਰੇਗਾ ਨੂੰ ਲੈ ਕੇ ਪੰਜਾਬ ਭਾਜਪਾ ਦਾ ਵੱਡਾ ਐਲਾਨ/ 7 ਜਨਵਰੀ ਤੋਂ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ/ ਸੂਬਾ ਪ੍ਰਧਾਨ ਸੁਨੀਲ ਜਾਖੜ ਕਰਨਗੇ ਅਗਵਾਈ

0
8

ਭਾਰਤੀ ਜਨਤਾ ਪਾਰਟੀ ਨੇ ਮਗਨਰੇਗਾ ਨੂੰ ਲੈ ਕੇ ਪੰਜਾਬ ਅੰਦਰ ਜਨ-ਜਾਗਰੂਕਤਾ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਐ। ਪਾਰਟੀ ਵੱਲੋਂ ਜਾਰੀ ਬਿਆਨ ਮੁਤਾਬਕ ਕੇਂਦਰ ਸਰਕਾਰ ਨੇ ਗਰੀਬਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਬਣਾਈ ਗਈ ਐ, ਜਿਸ ਬਾਰੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਾਰਟੀ ਵੱਲੋਂ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ 7 ਜਨਵਰੀ 2026 ਤੋਂ ਇਕ ਅਭਿਆਨ ਚਲਾਇਆ ਜਾਵੇਗਾ।
ਬਿਆਨ ਮੁਤਾਬਕ ਇਸ ਅਭਿਆਨ ਦੀ ਸ਼ੁਰੂਆਤ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾਵੇਗੀ। ਬਿਆਨ ਮੁਤਾਬਕ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਹਮੇਸਾ ਹੀ ਸਭ ਦਾ ਸਾਥ, ਸਭ ਦਾ ਵਿਕਾਸ ਦੀ ਨੀਤੀ ਨਾਲ ਚੱਲਦੀ ਹੈ ਅਤੇ ਇਹ ਯੋਜਨਾ ਵੀ ਗਰੀਬਾਂ ਦੀ ਭਲਾਈ ਲਈ ਇਸੇ ਨੀਤੀ ਅਨੁਸਾਰ ਬਣਾਈ ਗਈ ਹੈ। ਸਰਕਾਰ ਵੱਲੋਂ ਗਰੀਬਾਂ ਲਈ ਰੋਜਗਾਰ ਦੇ ਦਿਨਾਂ ਨੂੰ 100 ਤੋਂ ਵਧਾ ਕੇ 125 ਕੀਤਾ ਗਿਆ ਹੈ ਉਥੇ ਹੀ ਇਸ ਨਵੀਂ ਯੋਜਨਾ ਵਿਚ ਮਜਦੁਰਾਂ ਨੂੰ ਕੰਮ ਨਾ ਮੁਹਈਆ ਕਰਵਾਉਣ ਲਈ ਜਿੰਮੇਵਾਰੀ ਵੀ ਤੈਅ ਕੀਤੀ ਗਈ ਹੈ।
ਭਾਜਪਾ ਦਾ ਦਾਅਵਾ ਐ ਕਿ ਇਸ ਯੋਜਨਾ ਦੇ ਆਉਣ ਨਾਲ ਭ੍ਰਿਸ਼ਟਾਚਾਰ ਬੰਦ ਹੋਵੇਗਾ ਅਤੇ ਮਜਦੂਰੀ ਦੀ ਸਾਰੀ ਰਕਮ ਮਜਦੂਰਾਂ ਦੇ ਬੈਂਕ ਖਾਤਿਆਂ ਤੱਕ ਪਹੁੰਚੇਗੀ, ਅਤੇ ਇਹੀ ਇਕ ਕਾਰਨ ਹੈ ਕਿ ਆਪ ਸਰਕਾਰ ਤੇ ਕਾਂਗਰਸ ਇਸ ਨਵੀਂ ਗਰੀਬ ਪੱਖੀ ਸਕੀਮ ਦਾ ਵਿਰੋਧ ਕਰਕੇ ਇਸ ਖਿਲਾਫ ਸਮਾਜ ਵਿਚ ਝੂਠ ਫੈਲਾ ਰਹੀਂਆਂ ਹਨ।
ਪਾਰਟੀ ਦੇ ਦੱਸਣ ਮੁਤਾਬਕ ਇਸ ਅਭਿਆਨ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਸ ਗਰੀਬਾਂ ਦੇ ਕਲਿਆਣ ਲਈ ਲਿਆਂਦੀ ਯੋਜਨਾ ਖਿਲਾਫ ਫੈਲਾਏ ਜਾ ਰਹੇ ਭਰਮ ਦੇ ਢੋਲ ਦੀ ਪੋਲ ਖੋਲੀ ਜਾਵੇਗੀ ਅਤੇ ਮਜਦੂਰਾਂ ਨੂੰ ਸੱਚ ਤੋਂ ਜਾਣੂ ਕਰਵਾਇਆ ਜਾਵੇਗਾ। ਭਾਜਪਾ ਆਗੂਆਂ ਨੇ ਕਿਹਾ ਕਿ ਪਿੱਛਲੇ ਸਮੇਂ ਦੌਰਾਨ ਮਜਦੂਰਾਂ ਨੂੰ 100 ਦਿਨ ਦਾ ਰੋਜਗਾਰ ਨਾ ਦੇਣ ਲਈ ਕਿਸੇ ਨੂੰ ਵੀ ਜਿੰਮੇਵਾਰ ਨਹੀਂ ਸੀ ਠਹਿਰਾਇਆ ਜਾਂਦਾ ਪਰ ਨਵੇਂ ਕਾਨੂੰਨ ਵਿਚ ਜਿੰਮੇਵਾਰੀ ਤੈਅ ਹੋਵੇਗੀ ਅਤੇ ਹੁਣ ਗਰੀਬਾਂ ਦਾ ਹੱਕ ਮਾਰਿਆ ਨਹੀਂ ਜਾ ਸਕੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਆਪਣੀਆਂ ਨਾਕਾਮੀਆਂ ਤੇ ਪਰਦੇ ਪਾਉਣ ਲਈ ਅਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਇਸ ਯੋਜਨਾ ਖਿਲਾਫ ਕੂੜ ਪ੍ਰਚਾਰ ਕਰ ਰਹੀ ਹੈ ਅਤੇ ਭਾਜਪਾ ਇਸ ਭਰਮ ਜਾਲ ਨੂੰ ਵਿਆਪਕ ਜਨ ਜਾਗਰੂਕਤਾ ਪ੍ਰੋਗਰਾਮ ਰਾਹੀਂ ਤੋੜੇਗੀ।

LEAVE A REPLY

Please enter your comment!
Please enter your name here