ਪੰਜਾਬ ਕਪੂਰਥਲਾ ਪੁਲਿਸ ਹੱਥ ਲੱਗੀ ਮਹਿਲਾ ਕਤਲ ਮਾਮਲੇ ’ਚ ਵੱਡੀ ਸਫਲਤਾ/ ਟਰੇਸ ਹੋਈਆਂ ਮੌਕੇ ਦੀਆਂ ਤਸਵੀਰਾਂ By admin - January 3, 2026 0 6 Facebook Twitter Pinterest WhatsApp ਕਪੂਰਥਲਾ ਸ਼ਹਿਰ ਦੇ ਸੀਨਪੁਰਾ ਇਲਾਕੇ ਵਿੱਚ ਬੀਤੇ ਦਿਨ ਮਹਿਲਾ ਦੇ ਕਤਲ ਮਾਮਲੇ ਵਿਚ ਪੁਲਿਸ ਹੱਥ ਵੱਡਾ ਸੁਰਾਖ ਲੱਗਾ ਐ। ਪੁਲਿਸ ਹੱਥ ਇਸ ਅੰਨ੍ਹੇ ਕਤਲ ਵਿਚ ਸ਼ਾਮਲ ਲੋਕਾਂ ਦੀਆਂ ਤਸਵੀਰਾਂ ਲੱਗੀਆਂ ਨੇ। ਜਾਣਕਾਰੀ ਅਨੁਸਾਰ 40 ਸਾਲਾ ਹੇਮਪ੍ਰੀਤ ਕੌਰ ਦੇ ਕਤਲ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ, ਜਿਸ ਵਿਚ ਦੋ ਮੋਟਰ ਸਾਈਕਲ ਸਵਾਰ ਘਟਨਾ ਅੰਜ਼ਾਮ ਦੇਣ ਤੋਂ ਬਾਅਦ ਭੱਜਦੇ ਦਿਖਾਈ ਦੇ ਰਹੇ ਨੇ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਅਪਰਾਧੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਐ। ਦੱਸਣਯੋਗ ਐ ਕਿ ਬੀਤੇ ਦਿਨ 40 ਸਾਲਾ ਹੇਮਪ੍ਰੀਤ ਕੌਰ, ਜਿਸਨੂੰ ਹੇਮਾ ਵੀ ਕਿਹਾ ਜਾਂਦਾ ਹੈ, ਦਾ ਬੀਤੇ ਦਿਨ ਦਿਨ ਦਿਹਾੜੇ ਕਤਲ ਹੋ ਗਿਆ ਸੀ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਖੰਗਾਲੀ ਫੁਟੇਜ ਦੌਰਾਨ ਦੋ ਨੌਜਵਾਨ ਮੋਟਰਸਾਈਕਲ ‘ਤੇ ਆਉਂਦੇ ਅਤੇ ਅਪਰਾਧ ਕਰਨ ਤੋਂ ਬਾਅਦ ਤੇਜ਼ੀ ਨਾਲ ਭੱਜਦੇ ਹੋਏ ਸਾਫ਼ ਦਿਖਾਈ ਦਿੰਦੇ ਹਨ। ਪੁਲਿਸ ਸੂਤਰਾਂ ਅਨੁਸਾਰ, ਫੁਟੇਜ ਵਿੱਚ ਮੁਲਜ਼ਮ ਦੀ ਦਿੱਖ ਸਾਫ਼ ਦਿਖਾਈ ਦਿੰਦੀ ਹੈ, ਜਿਸ ਨਾਲ ਉਨ੍ਹਾਂ ਦੀ ਪਛਾਣ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ। ਘਟਨਾ ਵਾਲੇ ਦਿਨ ਮੁਲਜਮ ਦੁਪਹਿਰ ਵੇਲੇ ਘਰ ਅੰਦਰ ਜ਼ਬਰਦਸਤੀ ਦਾਖਲ ਹੋਏ ਅਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਪੁਲਿਸ ਅਨੁਸਾਰ ਕੁੱਲ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਹੇਮਪ੍ਰੀਤ ਕੌਰ ਨੂੰ ਲੱਗੀ, ਜਦੋਂ ਕਿ ਤਿੰਨ ਹਵਾ ਵਿੱਚ ਚਲਾਈਆਂ ਗਈਆਂ। ਔਰਤ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਮੁਲਜਮਾਂ ਨੂੰ ਟਰੇਸ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਪੁਲਿਸ ਨੇ ਮੁਲਜਮਾਂ ਨੂੰ ਛੇਤੀ ਹੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਐ। https://knocknews.tv/wp-content/uploads/2026/01/4-3.mp4