ਪੰਜਾਬ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਘੇਰੀ ਸਰਕਾਰ/ ਐਸਜੀਪੀਸੀ ਦੇ ਕੰਮਾਂ ’ਚ ਦਖਲ-ਅੰਦਾਜ਼ੀ ਦੇ ਲਾਏ ਇਲਜ਼ਾਮ By admin - January 3, 2026 0 7 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ ਤਕੇ ਵੱਡਾ ਸ਼ਬਦੀ ਹਮਲਾ ਬੋਲਿਆ ਐ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਆਸੀ ਹਿੱਤਾਂ ਖਾਤਰ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿਚ ਦਖਲ ਦੇ ਰਹੀ ਐ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਅਦਾਲਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿਚ ਦਖਲ ਨਾ ਦੇਣ ਦੀਆਂ ਗੱਲਾਂ ਕਰ ਰਹੀ ਐ ਪਰ ਦੂਜੇ ਪਾਸੇ ਸਿਆਸੀ ਮੁਫਾਦਾਂ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖਲ-ਅੰਦਾਜੀ ਕਰ ਰਹੀ ਐ। ਉਨ੍ਹਾਂ ਕਿਹਾ ਕਿ ਸਰਕਾਰ ਅਦਾਲਤਾਂ ਵਿਚ ਕੁੱਝ ਹੋਰ ਕਹਿ ਰਹੀ ਹੈ ਤੇ ਕਾਰਵਾਈ ਕੁਝ ਹੋਰ ਕਰ ਰਹੀ ਹੈ। 328 ਸਰੂਪਾਂ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਸ ਵਿਚ ਕਿਸੇ ਦੀ ਵੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਡਵੋਕੇਟ ਹਰਜਿੰਦਰ ਧਾਮੀ ਨੇ ਪੁੱਛਿਆ ਕਿ ਕੀ ਅਸੀਂ ਸਾਰੇ ਪ੍ਰਬੰਧ ਸਰਕਾਰ ਦੇ ਹੱਥ ਦੇ ਦਈਏ? ਉਨ੍ਹਾਂ ਅੱਗੇ ਕਿਹਾ ਕਿ ਐਸ.ਜੀ.ਪੀ.ਸੀ. ਸੰਵਿਧਾਨ ਵਲੋਂ ਬਣਾਈ ਕਮੇਟੀ ਹੈ ਅਤੇ ਇਸ ਦੇ ਸਾਰੇ ਪ੍ਰਬੰਧ ਨੂੰ ਤਹਿਸ ਨਹਿਸ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਿੱਧੇ ਤੌਰ ’ਤੇ ਕਮੇਟੀ ਖ਼ਿਲਾਫ਼ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ,ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਅਦਾਲਤ ’ਚ ਮੰਨਿਆ ਕਿ SGPC ਦੇ ਕੰਮ ’ਚ ਦਖ਼ਲ ਨਹੀਂ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਰਾ ਰਾਜਸੀ ਹਿੱਤਾਂ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਐਸਜੀਪੀਸੀ ਦੇ ਪ੍ਰਧਾਨ ਹੋਣ ਦੇ ਨਾਅਤੇ ਇਹ ਦਖਲਅੰਗਦਾਜੀ ਨਹੀਂ ਹੋਣ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ ਰਾਜਨੀਤਿਕ ਫਾਇਦਾ ਲੈਣ ਦੇ ਲਈ ਕੀਤਾ ਜਾ ਰਿਹਾ ਹੈ। ਈਸ਼ਰ ਸਿੰਘ ਦੀ ਰਿਪੋਰਟ ਵੀ ਕਹਿੰਦੀ ਹੈ ਕਿ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਹੀ ਕਾਰਵਾਈ ਕਰੇ। ਕੋਈ ਵੀ ਰਾਜਨੀਤਿਕ ਪਾਰਟੀ ਇਸ ’ਚ ਦਖਲਅੰਦਾਜੀ ਨਹੀਂ ਕਰ ਸਕਦੀ।