ਕਪੂਰਥਲਾ ’ਚ ਲਾਸ਼ ਦਫਨਾਉਣ ਨੂੰ ਲੈ ਕੇ ਹੰਗਾਮਾ/ ਇਸਾਈ ਭਾਈਚਾਰੇ ਨੇ ਲਾਏ ਗੰਭੀਰ ਇਲਜ਼ਾਮ/ ਪ੍ਰਸਾਸ਼ਨ ਨੇ ਸ਼ਾਂਤ ਕਰਵਾਇਆ ਮਾਮਲਾ

0
7

ਕਪੂਰਥਲਾ ਸ਼ਹਿਰ ਵਿਖੇ ਬੀਤੇ ਦਿਨ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਸਾਈ ਭਾਈਚਾਰੇ ਦੇ ਮ੍ਰਿਤਕ ਵਿਅਕਤੀ ਦੀ ਲਾਸ਼ ਦਫਨਾਉਣ ਤੋਂ ਕੁੱਝ ਲੋਕਾਂ ਨੇ ਮਨ੍ਹਾਂ ਕਰ ਦਿੱਤਾ। ਇਸਾਈ ਭਾਈਚਾਰੇ ਦੇ ਲੋਕਾਂ ਨੇ ਦਾਅਵਾ ਕੀਤਾ ਕਿ ਬੀਤੇ ਦਿਨੀ ਉਨ੍ਹਾਂ ਦੇ ਭਾਈਚਾਰੇ ਨਾਲ ਸਬੰਧਤ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਜਿਸ ਨੂੰ ਇਕ ਧਾਰਮਿਕ ਸਥਾਨ ਦੇ ਨੇੜੇ ਦਫ਼ਨਾਉਣ ਵਾਸਤੇ ਪਹੁੰਚੇ ਤਾਂ ਉਥੇ ਮੌਜੂਦ ਕੁਝ ਲੋਕਾਂ ਵਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।
ਇਸਾਈ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਇਹ ਜ਼ਮੀਨ ਖੋਜੇਵਾਲ ਚਰਚ ਵਲੋਂ ਖਰੀਦੀ ਗਈ ਹੈ ਜਦਕਿ ਦੂਸਰੇ ਪਾਸੇ ਦੇ ਵਿਅਕਤੀਆਂ ਨੇ ਦਾਅਵਾ ਕੀਤਾ ਕਿ ਇਹ ਜ਼ਮੀਨ ਉਨ੍ਹਾਂ ਦੀ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੇ ਐਸਡੀਐਮ ਤੇ ਤਹਿਸੀਲਦਾਰ ਕਪੂਰਥਲਾ ਤੇ ਡੀਐਸਪੀ ਸਬ ਡਿਵੀਜ਼ਨ ਨੇ ਦੋਵੇਂ ਪੱਖਾਂ ਨੂੰ ਸਮਝਾ-ਬੁਝਾ ਕੇ ਸ਼ਾਂਤ ਕਰਵਾਇਆ। ਇਸ ਤੋਂ ਬਾਅਦ ਲਾਸ਼ ਕਿਤੇ ਹੋਰ ਦਫ਼ਨਾ ਦਿੱਤਾ ਗਿਆ।

LEAVE A REPLY

Please enter your comment!
Please enter your name here