

ਡੇਰਾ ਮੁਖੀ ਰਾਮ ਰਹੀਮ ਦੀ ਪਰੋਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਨੂੰ ਘੇਰਿਆ ਐ। ਅੰਮ੍ਰਿਤਸਰ ਵਿਖੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਗੰਭੀਰ ਦੋਸ਼ਾਂ ਤਹਿਤ ਜੇਲ੍ਹ ਕੱਟ ਰਹੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਐ ਜਦਕਿ ਲੰਮੇ ਸਮੇਂ ਤੋਂ ਜੇਲ ਕੱਟ ਰਹੇ ਬੰਦੀ ਸਿੰਘਾਂ ਨੂੰ ਜ਼ਮਾਨਤ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਰਾਮ ਰਹੀਮ ਭਾਜਪਾ ਦਾ ਹੀ ਬੰਦਾ ਐ ਅਤੇ ਭਾਜਪਾ ਦਾ ਜਦੋਂ ਦਿਲ ਕਰਦਾ ਐ, ਉਸ ਨੂੰ ਰਿਹਾਅ ਕਰ ਦਿਤਾ ਜਾਂਦਾ ਐ। ਜਦਕਿ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੁੰਦੀ।
ਆਪ ਵਿਧਾਇਕ ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਲਾਮਬੰਦ ਕਰਨ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕਰਨ ਦੇ ਉਦੇਸ਼ ਨਾਲ ਵਲੰਟੀਅਰਾਂ ਨਾਲ ਚਾਹ ਤੇ ਚਰਚਾ ਮੁਹਿੰਮ ਦੀ ਸ਼ੁਰੂਆਤ ਤਹਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਹਨਾਂ ਨੇ ਵੱਖ-ਵੱਖ ਪਿੰਡਾਂ ਦੇ ਵਲੰਟੀਅਰਾਂ ਦੇ ਘਰ ਵਿੱਚ ਜਾ ਕੇ ਵਿਚਾਰ ਚਰਚਾ ਕੀਤੀ ਅਤੇ ਉਹਨਾਂ ਦੇ ਨਾਲ ਚਾਹ ਦਾ ਕੱਪ ਸਾਂਝਾ ਕੀਤਾ।
ਇਸ ਮੌਕੇ ਗੱਲਬਾਤ ਕਰਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਿਲ ਕਰਨ ਵਾਸਤੇ ਉਹਨਾਂ ਵੱਲੋਂ ਇਸ ਮੁਹਿਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਵਲੰਟੀਅਰ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ। ਉਹਨਾਂ ਕਿਹਾ ਕੀ ਪਿੰਡਾਂ ਅੰਦਰ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ I


