ਪੰਜਾਬ ਫਤਹਿਗੜ੍ਹ ਸਾਹਿਬ ’ਚ ਖਾਲਸਾ ਵਹੀਰ ਦਾ ਸਵਾਗਤ/ ਸਮਾਣੇ ਤੋਂ ਸ਼ੁਰੂ ਹੋਈ ਸਰਬ ਧਰਮ ਗ੍ਰੰਥ ਸਨਮਾਨ ਯਾਤਰਾ By admin - January 4, 2026 0 8 Facebook Twitter Pinterest WhatsApp ਸਮਾਣੇ ਤੋਂ ਸ਼ੁਰੂ ਹੋਈ ਸਰਬ ਧਰਮ ਗ੍ਰੰਥ ਸਨਮਾਨ ਯਾਤਰਾ (ਖਾਲਸਾ ਵਹੀਰ) ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚੀ ਜਿੱਥੇ ਧਾਰਮਿਕ, ਸਮਾਜਿਕ ਅਤੇ ਕਾਨੂੰਨੀ ਖੇਤਰ ਨਾਲ ਜੁੜੀਆਂ ਸ਼ਖਸੀਅਤਾਂ ਵੱਲੋਂ ਯਾਤਰਾ ਦਾ ਭਰਾਵਾਂ ਸਵਾਗਤ ਕੀਤਾ ਗਿਆ। ਇਹ ਯਾਤਰਾ ਭਾਈ ਗੁਰਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਕੱਢੀ ਜਾ ਰਹੀ ਹੈ, ਜੋ ਪਿਛਲੇ 14 ਮਹੀਨਿਆਂ ਤੋਂ ਟਾਵਰ ਉੱਤੇ ਬੈਠ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਾਰੇ ਸਤਿਕਾਰਯੋਗ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਯਾਤਰਾ ਦੇ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚਣ ’ਤੇ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਬੀ.ਜੈਡ.ਐਫ.ਐਸ. ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਦੇ ਪ੍ਰਧਾਨ ਐਡਵੋਕੇਟ ਵਰਿੰਦਰ ਸਿੰਘ ਢਿੱਲੋ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਵੱਲੋਂ ਯਾਤਰਾ ਵਿੱਚ ਸ਼ਾਮਲ ਸੰਗਤ ਦਾ ਨਿੱਘਾ ਸਵਾਗਤ ਕਰਦੇ ਹੋਏ ਅਤੇ ਪੈਦਲ ਯਾਤਰਾ ਦੌਰਾਨ ਨਾਲ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਐਡ ਵਰਿੰਦਰ ਸਿੰਘ ਢਿੱਲੋ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਮਨਦੀਪ ਸਿੰਘ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਾਰੇ ਧਾਰਮਿਕ ਗ੍ਰੰਥ ਮਨੁੱਖਤਾ ਦੀ ਸਾਂਝੀ ਧਰੋਹਰ ਹਨ ਅਤੇ ਉਨ੍ਹਾਂ ਦੀ ਬੇਅਦਬੀ ਰੋਕਣ ਲਈ ਕਾਨੂੰਨੀ ਤੌਰ ’ਤੇ ਸਖ਼ਤ ਪ੍ਰਬੰਧ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਮਾਮਲੇ ’ਤੇ ਕਈ ਵਾਰ ਚਰਚਾ ਤਾਂ ਕੀਤੀ ਗਈ ਹੈ, ਪਰ ਅਜੇ ਤੱਕ ਕੋਈ ਢੁਕਵਾਂ ਅਤੇ ਪ੍ਰਭਾਵਸ਼ਾਲੀ ਹੱਲ ਨਹੀਂ ਨਿਕਲਿਆ, ਜਿਸ ਕਾਰਨ ਸੰਗਤ ਵਿੱਚ ਰੋਸ ਅਤੇ ਨਿਰਾਸ਼ਾ ਹੈ। ਆਗੂਆਂ ਨੇ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਭਾਈ ਗੁਰਜੀਤ ਸਿੰਘ ਖਾਲਸਾ ਵੱਲੋਂ ਉਠਾਈ ਗਈ ਇਸ ਨਿਆਂਸੰਗਤ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਜਲਦ ਤੋਂ ਜਲਦ ਸਖ਼ਤ ਕਾਨੂੰਨ ਲਾਗੂ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸਮਾਣੇ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਗੁਜ਼ਰਦੀ ਹੋਈ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸੰਪੰਨ ਹੋਵੇਗੀ, ਜਿੱਥੇ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੱਕ ਸੰਗਤ ਦੀ ਆਵਾਜ਼ ਪਹੁੰਚਾਈ ਜਾਵੇਗੀ।