ਪੰਜਾਬ ਫਰੀਦਕੋਟ ਪੁਲਿਸ ਨਸ਼ਾ ਮਾਮਲੇ ’ਚ ਕਾਰਵਾਈ/ 166 ਗਰਾਮ ਹੈਰੋਇਨ ਤੇ ਕਾਰ ਸਮੇਤ ਤਸਕਰ ਕਾਬੂ By admin - January 5, 2026 0 7 Facebook Twitter Pinterest WhatsApp ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸਿਕੰਜ਼ਾ ਲਗਾਤਾਰ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 166 ਗਰਾਮ ਹੈਰੋਇਨ ਤੇ ਕਾਰ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਨਿਰਮਲ ਸਿੰਘ ਉਰਫ ਸਿੰਮਾ ਵਾਸੀ ਫਰੀਦਕੋਟ ਵਜੋਂ ਹੋਈ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਥਾਣਾ ਜੈਤੋ ਦੇ ਸੀਆਈਏ ਸਟਾਫ ਵੱਲੋਂ ਥਾਣੇਦਾਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੌਰਾਨ ਚਿੱਟੇ ਰੰਗ ਦੀ ਕਾਰ ਦੀ ਸ਼ੱਕ ਤੇ ਆਧਾਰ ਤੇ ਤਲਾਸ਼ੀ ਲਈ ਗਈ ਤਾਂ ਕਾਰ ਵਿਚ ਸਵਾਰ ਨਿਰਮਲ ਸਿੰਘ ਉਰਫ ਨਿੰਮਾ ਪਾਸੋਂ 166 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 06 ਮਿਤੀ 03.01.2026 ਦਰਜ ਰਜਿਸਟਰ ਕੀਤਾ ਗਿਆ ਹੈ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਤੋਂ ਨਸ਼ੇ ਦੀ ਖੇਪ ਨੂੰ ਲੈ ਕੇ ਆਉਦਾ ਸੀ ਤੇ ਕਿੱਥੇ-ਕਿੱਥੇ ਇਸ ਵੱਲੋ ਇਸ ਨੂੰ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਮੁਲਜਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਬਾਅਦ ਅਗਲੀ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। https://knocknews.tv/wp-content/uploads/2026/01/3-1.mp4