ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਮੰਤਰੀ ਸੌਦ/ ਆਪਣੇ ਤੇ ਵਿਭਾਗ ਵੱਲੋਂ ਦਿੱਤਾ ਸਪੱਸ਼ਟੀਕਰਨ

0
6

ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਨੇ ਆਪਣੇ ਵਿਭਾਗ ਦੀ ਤਰਫੋਂ ਸਪੱਸ਼ਟੀਕਰਨ ਦਿੱਤਾ। ਇਸ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਤਰਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਕੱਤਰੇਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਉਹ ਪੇਸ਼ ਹੋਏ ਹਨ ਅਤੇ ਆਪਣੇ ਵੱਲੋਂ ਅਤੇ ਆਪਣੇ ਵਿਭਾਗ ਵੱਲੋਂ ਸਪਸ਼ਟੀਕਰਨ ਦਿੱਤਾ ਹੈ। ਉਹਨਾਂ ਕਿਹਾ ਕਿ ਜਥੇਦਾਰ ਨੇ ਕਿਹਾ ਹੈ ਕਿ ਵਿਭਾਗ ’ਚ ਇੱਕ ਅਜਿਹਾ ਅਫਸਰ ਲਗਾਇਆ ਜਾਵੇ ਜਿਸ ਨੂੰ ਸਿੱਖ ਸਿਧਾਂਤਾਂ ਬਾਰੇ ਪਤਾ ਹੋਵੇ ਜੋ ਕਿ ਪੰਜਾਬ ਦੀ ਵਿਰਾਸਤ ਨੂੰ ਵੀ ਜਾਣਦਾ ਹੋਵੇ।
ਉਹਨਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਨਗੇ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵਿੱਚ ਇੱਕ ਅਜਿਹਾ ਅਫਸਰ ਲਗਾਇਆ ਜਾਵੇ ਜਿਸ ਨੂੰ ਸਿੱਖ ਸਿਧਾਂਤਾਂ ਬਾਰੇ ਪਤਾ ਹੋਵੇ। ਉਹਨਾਂ ਕਿਹਾ ਕਿ ਅੱਗੇ ਤੋਂ ਤਸਵੀਰਾਂ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ ਇਸ ਲਈ ਇੱਕ ਸੂਝਵਾਨ ਅਤੇ ਸਿਆਣਾ ਅਫਸਰ ਲਗਾਇਆ ਜਾਵੇਗਾ।
ਉਹਨਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜਦੋਂ ਸ਼ਹੀਦੀ ਸ਼ਤਾਬਦੀ ਮਨਾਈ ਸੀ ਤਾਂ ਉਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਮਰਿਆਦਾ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ। ਉਹਨਾਂ ਕਿਹਾ ਕਿ ਉਹ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਹਨਾਂ ਦਾ ਸਪਸ਼ਟੀਕਰਨ ਮਨਜ਼ੂਰ ਕੀਤਾ।

LEAVE A REPLY

Please enter your comment!
Please enter your name here