ਪੰਜਾਬ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ/ ਸਿੰਘ ਸਾਹਿਬਾਨ ਸਾਹਮਣੇ ਦੇਣਗੇ ਸਪੱਸ਼ਟੀਕਰਨ By admin - January 5, 2026 0 5 Facebook Twitter Pinterest WhatsApp ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਗੇ। ਦੱਸਣਯੋਗ ਐ ਕਿ ਚੀਫ਼ ਖ਼ਾਲਸਾ ਦੀਵਾਨ ਪਾਸੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਸਮੇਂ ਹੋਏ ਆਦੇਸ਼ ਦੀ ਰੋਸ਼ਨੀ ਵਿੱਚ ਇਹ ਜਾਣਕਾਰੀ ਮੰਗੀ ਗਈ ਸੀ ਕਿ ਉਨ੍ਹਾਂ ਦੇ ਕਿਹੜੇ ਮੈਂਬਰ ਅੰਮ੍ਰਿਤਧਾਰੀ ਹਨ ਅਤੇ ਕਿਹੜੇ ਨਹੀਂ ਹਨ, ਪਰੰਤੂ ਉਨ੍ਹਾਂ ਵੱਲੋਂ ਭੇਜੀ ਜਾਣਕਾਰੀ ਅਸਪੱਸ਼ਟ ਹੈ। ਇਸ ਸਬੰਧੀ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਨੂੰ ਯੋਗ ਸਮਾਂ ਦੇਣ ਦੇ ਬਾਵਜੂਦ ਵੀ ਸਪੱਸ਼ਟ ਜਵਾਬ ਨਹੀਂ ਪੁੱਜਾ, ਜਿਸ ਕਰਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ਼ ਖ਼ਾਲਸ ਦੀਵਾਨ ਦੇ ਪ੍ਰਧਾਨ ਨੂੰ ਅੱਜ ਨਿੱਜੀ ਤੌਰ ਅੰਮ੍ਰਿਤਧਾਰੀ ਅਤੇ ਗੈਰ ਅੰਮ੍ਰਿਤਧਾਰੀ ਮੈਂਬਰਾਂ ਦੀ ਸੂਚੀ ਲੈ ਕੇ ਪਹੁੰਚਣ ਦਾ ਆਦੇਸ਼ ਕੀਤਾ ਗਿਆ ਸੀ, ਜਿਸ ਦੇ ਸਿਲਸਿਲੇ ਵਿਚ ਉਹ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। https://knocknews.tv/wp-content/uploads/2026/01/4-15.mp4