ਸੰਗਰੂਰ ਪੁਲਿਸ ਦੀ ਚਾਈਨਾ ਡੋਰ ਖ਼ਿਲਾਫ਼ ਵੱਡੀ ਕਾਰਵਾਈ/ 30 ਗੱਟੂਆਂ ਸਮੇਤ ਇੱਕ ਕਾਬੂ

0
8

ਸੰਗਰੂਰ ਪੁਲਿਸ ਨੇ ਖ਼ਤਰਨਾਕ ਚਾਈਨਾ ਡੋਰ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜਮ ਕੋਲੋਂ ਚਾਈਨਾ ਡੋਰ ਦੇ 30 ਗੱਟੇ ਬਰਾਮਦ ਕੀਤੇ ਹਨ। ਫੜੇ ਗਏ ਮੁਲਜਮ ਦੀ ਪਛਾਣ ਮੁਕੇਸ਼ ਵਾਲੀਆ ਉਰਫ ਬਾਬਾ ਵਾਸੀ ਸੰਗਰੂਰ ਵਜੋਂ ਹੋਈ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਲੁਧਿਆਣਾ ਤੋਂ ਚਾਈਨਾ ਡੋਰ ਲਿਆ ਕੇ ਸੰਗਰੂਰ ਵਿੱਚ ਵੇਚਦਾ ਸੀ। ਪੁਲਿਸ ਨੇ ਉਸ ਨੂੰ ਸਟੇਡੀਅਮ ਦੇ ਪਿਛਲੇ ਪਾਸੇ ਗਾਹਕਾਂ ਦੀ ਉਡੀਕ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਐ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਬਸੰਤ ਦੇ ਦਿਨਾਂ ਵਿੱਚ ਪੁਲਿਸ ਵੱਲੋਂ ਦੁਕਾਨਾਂ ਅਤੇ ਘਰਾਂ ਦੀਆਂ ਛੱਤਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਛਾਪੇਮਾਰੀ ਕੀਤੀ ਜਾਵੇਗੀ। ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਚੀਨੀ ਡੋਰ ਦੀ ਵਰਤੋਂ ਨਾ ਕਰਨ। ਇਹ ਡੋਰ ਨਾ ਸਿਰਫ਼ ਇਨਸਾਨਾਂ ਲਈ ਜਾਨਲੇਵਾ ਹੈ, ਸਗੋਂ ਅਸਮਾਨ ਵਿੱਚ ਉੱਡਦੇ ਬੇਗੁਨਾਹ ਪੰਛੀਆਂ ਲਈ ਵੀ ਮੌਤ ਦਾ ਜਾਲ ਹੈ। ਪੁਲਿਸ ਦੀ ਇਸ ਕਾਰਵਾਈ ਨੇ ਸਾਫ਼ ਕਰ ਦਿੱਤਾ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here