ਪੰਜਾਬ ਕੋਟਕਪੂਰਾ ’ਚ ਵਾਟਰ ਵਰਕਸ ਮੁਲਾਜ਼ਮ ਵੱਲੋਂ ਖੁਦਕੁਸ਼ੀ/ ਪਿੰਡ ਹਰੀਨੌ ਦੇ ਵਾਟਰ ਵਰਕਰ ’ਚ ਸੀ ਤੈਨਾਤ/ ਫਾਹਾ ਲਾ ਕੇ ਸਮਾਪਤ ਕੀਤੀ ਜੀਵਨ ਲੀਲਾ By admin - January 5, 2026 0 7 Facebook Twitter Pinterest WhatsApp ਕੋਟਕਪੂਰਾ ਨੇੜਲੇ ਪਿੰਡ ਹਰੀਨੌ ਦੇ ਵਾਟਰ ਵਰਕਸ ਵਿੱਚ ਕੰਮ ਕਰਦੇ ਇੱਕ ਮੁਲਾਜ਼ਮ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਿੰਡ ਕੋਠੇ ਵੜਿੰਗ ਦੇ ਰਹਿਣ ਵਾਲੇ ਮੰਗਾ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੰਗਾ ਸਿੰਘ ਵਾਟਰ ਵਰਕਸ ਵਿੱਚ ਬਤੌਰ ਕੱਚਾ ਮੁਲਾਜ਼ਮ ਕੰਮ ਕਰਦਾ ਸੀ। ਮ੍ਰਿਤਕ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਿਸ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਉਸਨੇ ਡਿਊਟੀ ਦੌਰਾਨ ਵਾਟਰ ਵਰਕਸ ਵਿੱਚ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਗੁਰਾਂਦਿੱਤਾ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਇਸ ਸਬੰਧੀ ਐਸਐਚਓ ਇੰਸਪੈਕਟਰ ਗੁਰਾਂਦਿੱਤਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਮਾਮਲੇ ਵਿੱਚ ਮ੍ਰਿਤਕ ਦੀ ਵਿਆਹਤਾ ਭੈਣ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਵਿੱਚ ਕਰਵਾਇਆ ਜਾਵੇਗਾ। https://knocknews.tv/wp-content/uploads/2026/01/VID-20260104-WA0028.mp4