ਤਰਨ ਤਾਰਨ ’ਚ ਦੋ ਬੱਸਾਂ ਤੇ ਟਰੈਕਟਰ ਵਿਚਾਲੇ ਹਾਦਸਾ/ ਦਰਜਨ ਤੋਂ ਵਧੇਰੇ ਲੋਕ ਗੰਭੀਰ ਜ਼ਖਮੀ

0
3

ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਵਿਖੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਦੋ ਬੱਸਾਂ ਤੇ ਇਕ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋਵੇਂ ਬੱਸਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਐ ਅਤੇ ਇੱਟਾਂ ਨਾਲ ਭਰੀ ਟਰਾਲੀ ਬੱਸ ਵਿਚ ਧੱਸ ਗਈ। ਇਸ ਨਾਲ ਦਰਜਨ ਦੇ ਕਰੀਬ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਥਾਣਾ ਹਰੀਕੇ ਦੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਐ।

LEAVE A REPLY

Please enter your comment!
Please enter your name here