ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ ਨਾਕਿਆਂ ਦਾ ਦੌਰਾ/ ਇੰਡੀਆ ਗੇਟ ਵਿਖੇ ਵਿਸ਼ੇਸ਼ ਨਾਕੇਬੰਦੀ ਦੌਰਾਨ ਵਾਹਨਾਂ ਤੇ ਸ਼ੱਕੀਆਂ ਦੀ ਜਾਂਚ

0
6

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਸ਼ਹਿਰ ਵਿਚ ਲੱਗੇ ਪੁਲਿਸ ਨਾਕਿਆਂ ਦਾ  ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਹ ਛੇਹਰਟਾ ਪੁਲਿਸ ਸਟੇਸ਼ਨ ਅਧੀਨ ਇੰਡੀਆ ਗੇਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੁਲਿਸ ਵੱਲੋਂ ਲਾਏ ਗਏ ਵਿਸ਼ੇਸ਼ ਨਾਕੇ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਭਰ ਵਿੱਚ ਕੁੱਲ 19 ਚੌਕੀਆਂ ਹਨ, ਜਿਨ੍ਹਾਂ ਦੀ ਨਿਗਰਾਨੀ ਸੀਨੀਅਰ ਅਧਿਕਾਰੀਆਂ ਦੁਆਰਾ ਕੀਤੀ ਜਾ ਰਹੀ ਐ।
ਨਾਕਾਬੰਦੀ ਦੌਰਾਨ ਡੀਸੀਪੀ ਕਾਨੂੰਨ ਅਤੇ ਵਿਵਸਥਾ ਆਲਮ ਵਿਜੇ, ਏਡੀਸੀਪੀ ਰਿਸ਼ਭ ਭੋਲਾ, ਏਸੀਪੀ ਸ਼ਿਵਦਰਸ਼ਨ ਅਤੇ ਸਬੰਧਤ ਥਾਣਿਆਂ ਦੇ ਐਸਐਚਓ ਮੌਜੂਦ ਸਨ। ਪੁਲਿਸ ਨੇ ਸੈਂਕੜੇ ਵਾਹਨਾਂ ਦੀ ਜਾਂਚ ਕੀਤੀ ਅਤੇ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ। ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਐ।
ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਜਿਹੀਆਂ ਨਾਕਾਬੰਦੀਆਂ ਸੁਰੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਾਉਂਦੀਆਂ ਹਨ ਅਤੇ ਅਪਰਾਧੀਆਂ ਵਿੱਚ ਡਰ ਪੈਦਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ, ਜਿਨ੍ਹਾਂ ਵਿੱਚ ਰਣਜੀਤ ਐਵੀਨਿਊ ਅਤੇ ਸਿਵਲ ਲਾਈਨਜ਼ ਸ਼ਾਮਲ ਹਨ, ਵਿੱਚ ਵੀ ਨਾਕੇ ਲਗਾਏ ਗਏ ਹਨ, ਜਿੱਥੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਅੰਮ੍ਰਿਤਸਰ ਪੁਲਿਸ ਪੂਰੀ ਤਰ੍ਹਾਂ ਪੇਸ਼ੇਵਰ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਹਰ ਅਪਰਾਧ ਦੀ ਹਰ ਕੋਣ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੀ ਸੁਰੱਖਿਆ ਨਾਲ ਸਬੰਧਤ ਕੁਝ ਵੱਡੀਆਂ ਸਫਲਤਾਵਾਂ ਜਲਦੀ ਹੀ ਮੀਡੀਆ ਅਤੇ ਜਨਤਾ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ।

LEAVE A REPLY

Please enter your comment!
Please enter your name here