ਪੰਜਾਬ ਜੰਡਿਆਲਾ ਗੁਰੂ ’ਚ ਸੁਨਿਆਰੇ ਦੀ ਦੁਕਾਨ ’ਤੇ ਫਾਇਰਿੰਗ/ ਜਾਨੀ ਨੁਕਸਾਨ ਤੋਂ ਬਚਾਅ, ਕਾਰੋਬਾਰੀਆਂ ’ਚ ਦਹਿਸ਼ਤ By admin - January 6, 2026 0 5 Facebook Twitter Pinterest WhatsApp ਅੰਮ੍ਰਿਤਸਰ ਅਧੀਨ ਆਉਂਦੇ ਜੰਡਿਆਲਾ ਗੁਰੂ ਦੇ ਵਾਲਮੀਕਿ ਚੌਂਕ ਵਿੱਚ ਬੀਤੀ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜਦੋਂ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ‘ਸੋਨੂੰ ਜਿਉਲਰਜ਼’ ਨਾਮ ਦੀ ਦੁਕਾਨ ਉਤੇ ਅਚਾਨਕ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਘਟਨਾ ਵੇਲੇ ਦੁਕਾਨ ਮਾਲਕ ਸੋਨੂੰ ਤੇ ਉਸ ਦੀ ਪਤਨੀ ਮੌਜੂਦ ਸਨ। ਗਨੀਮਤ ਇਹ ਰਹੀ ਕਿ ਘਟਨਾ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਪਾਈ ਜਾ ਰਹੀ ਐ। ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗੀ ਕੀਤੀ ਐ। ਦੁਕਾਨ ਦੇ ਮਾਲਕ ਸੋਨੂੰ ਦੇ ਦੱਸਣ ਮੁਤਾਬਕ ਉਹ ਆਪਣੀ ਪਤਨੀ ਸਮੇਤ ਦੁਕਾਨ ਅੰਦਰ ਬੈਠਿਆਂ ਹੋਇਆ ਸੀ ਕਿ ਅਚਾਨਕ ਹਮਲਾਵਰਾਂ ਨੇ ਗੋਲੀਆਂ ਚਲਾਉਣੀਆਣ ਸ਼ੁਰੂ ਕਰ ਦਿੱਤੀ। ਹਮਲਾਵਰਾਂ ਨੇ ਪੰਜ ਰਾਊਂਡ ਫਾਇਰਿੰਗ ਕੀਤੀ ਤੇ ਫਰਾਰ ਹੋ ਗਏ। ਇਸ ਗੋਲੀਬਾਰੀ ਕਾਰਨ ਦੁਕਾਨ ਦਾ ਬਾਹਰੀ ਸ਼ੀਸ਼ਾ ਚਕਨਾਚੂਰ ਹੋ ਗਿਆ। ਖ਼ੁਸ਼ਕਿਸਮਤੀ ਰਹੀ ਕਿ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਧਰ ਸ਼ਹਿਰ ਅੰਦਰ ਲਗਾਤਾਰ ਵਾਪਰੀ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਸਥਾਨਕ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜੰਡਿਆਲਾ ਗੁਰੂ ਵਿੱਚ ਪੁਲਿਸ ਪ੍ਰਸ਼ਾਸਨ ਦਾ ਖ਼ੌਫ਼ ਖ਼ਤਮ ਹੋ ਚੁੱਕਾ ਹੈ ਅਤੇ ਰਾਤ ਵੇਲੇ ਸ਼ਹਿਰ ਪੂਰੀ ਤਰ੍ਹਾਂ ਅਸੁਰੱਖਿਅਤ ਮਹਿਸੂਸ ਹੁੰਦਾ ਹੈ। ਦੁਕਾਨ ਮਾਲਕ ਦਾ ਕਹਿਣਾ ਐ ਕਿ ਉਹ ਇਕ ਆਮ ਕਾਰੋਬਾਰੀ ਐ ਅਤੇ ਉਸ ਨੂੰ ਕਦੇ ਫਿਰੌਤੀ ਦਾ ਫੋਨ ਨਹੀਂ ਆਇਆ। ਇਸ ਦੌਰਾਨ, ਸ਼ਿਵ ਸੈਨਾ ਪ੍ਰਧਾਨ ਨੇ ਸਰਕਾਰ ਨੂੰ ਵੀ ਸਵਾਲ ਕਰਦਿਆਂ ਕਿਹਾ ਕਿ ਜੰਡਿਆਲਾ ਵਿੱਚ ਕੋਈ ਵੀ ਦੁਕਾਨਦਾਰ ਸੁਰੱਖਿਅਤ ਨਹੀਂ ਹੈ। ਜੰਡਿਆਲਾ ਵਿੱਚ ਹਰ ਰੋਜ਼ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਰਕਾਰ ਦੇ ਸੁਰੱਖਿਆ ਦੇ ਦਾਅਵੇ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ। ਜੰਡਿਆਲਾ ਗੁਰੂ ਦੇ ਵਪਾਰੀ ਵਰਗ ਨੇ ਪੁਲੀਸ ਦੇ ਉੱਚ ਅਧਿਕਾਰੀਆਂ ਤੋਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੀ ਮੰਗ ਕੀਤੀ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਐ।