ਪੰਜਾਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਸ਼ਹੀਦੀ ਦਿਹਾੜਾ/ ਭਾਈ ਸਤਵੰਤ ਸਿੰਘ, ਕੇਹਰ ਸਿੰਘ ਤੇ ਬੇਅੰਤ ਸਿੰਘ ਨੂੰ ਕੀਤਾ ਯਾਦ By admin - January 6, 2026 0 4 Facebook Twitter Pinterest WhatsApp ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਭਾਈ ਸਤਵੰਤ ਸਿੰਘ, ਕੇਹਰ ਸਿੰਘ ਅਤੇ ਬੇਅੰਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਪੰਥਕ ਆਗੂ ਹਾਜ਼ਰ ਹੋਏ ਅਤੇ ਸ਼ਹੀਦਾਂ ਦੀ ਯਾਦ ਨੂੰ ਨਮਨ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਕੀਰਤਨ ਰਾਹੀਂ ਸ਼ਹੀਦਾਂ ਦੇ ਪੰਥ ਪ੍ਰਤੀ ਸਮਰਪਣ, ਦ੍ਰਿੜਤਾ ਅਤੇ ਬਲੀਦਾਨ ਨੂੰ ਉਜਾਗਰ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ, ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਭਗਵੰਤ ਸਿੰਘ ਧੰਗੇੜਾ, ਭਾਈ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਮਾਨ) ਵੱਲੋਂ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਦਲ ਖਾਲਸਾ ਦੇ ਆਗੂਆਂ ਤੇ ਪੰਥਕ ਸ਼ਖਸ਼ੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਣੀਅਂ ਬਹੁਤ ਜ਼ਰੂਰੀ ਹਨ ਅਤੇ ਚੋਣਾਂ ਹੋਣ ਨਾਲ ਹੀ ਪੰਥਕ ਤੇ ਗੁਰਦੁਆਰਾ ਪ੍ਰਬੰਧ ਨਾਲ ਜੁੜੇ ਮਸਲਿਆਂ ਦਾ ਹੱਲ ਸੰਭਵ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਸੱਚ ਅਤੇ ਇਨਸਾਫ਼ ਦੇ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਅੰਤ ਵਿੱਚ ਭਾਈ ਸਤਵੰਤ ਸਿੰਘ ਅਤੇ ਭਾਈ ਬੇਅੰਤ ਸਿੰਘ ਦੇ ਪਰਿਵਾਰਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।