ਜਗਰਾਓਂ ’ਚ ਕਬੱਡੀ ਖਿਡਾਰੀ ਦਾ ਕਤਲ/ ਗੋਲੀਆਂ ਮਾਰ ਕੇ ਉਤਾਰਿਆਂ ਮੌਤ ਦੇ ਘਾਟ/ ਵਿਧਾਇਕ ਮਾਣੂੰਕੇ ਦਾ ਰਿਸ਼ਤੇਦਾਰ ਐ ਮ੍ਰਿਤਕ

0
5

ਜਗਰਾਉਂ ਦੇ ਪਿੰਡ ਮਾਣੂੰਕੇ ਵਿਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦਰਜਨ ਦੇ ਕਰੀਬ ਲੋਕਾਂ ਨੇ 32 ਸਾਲਾ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਕਤਲ ਤੋਂ ਬਾਦ ਮੁਲਜਮ ਮ੍ਰਿਤਕ ਦੇ ਘਰ ਦੇ ਅੱਗੇ ਕਲਕਾਰਾ ਮਾਰ ਕੇ ਗਏ। ਮ੍ਰਿਤਕ ਦੀ ਪਛਾਣ ਕਬੱਡੀ ਖਿਡਾਰੀ ਗਗਨਦੀਪ ਸਿੰਘ ਵਜੋਂ ਹੋਈ ਐ ਜੋ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਰਿਸ਼ਤੇਦਾਰੀ ਵਿਚੋਂ ਭਤੀਜਾ ਲੱਗਦਾ ਐ। ਮੌਕੇ ਤੇ ਮੌਜੂਦ ਹਲਕਾ ਵਿਧਾਇਕ ਨੇ ਪੁਲਿਸ ਪ੍ਰਸ਼ਾਸਨ ਨੂੰ ਮੁਲਜਮਾਂ ਦੀ ਛੇਤੀ ਗ੍ਰਿਫਤਾਰੀ ਲਈ ਕਿਹਾ ਐ।
ਜਾਣਕਾਰੀ ਅਨੁਸਾਰ, ਪਿੰਡ ਦੇ ਨੇੜੇ ਖੇਤਾਂ ਵਿੱਚ ਗਗਨਦੀਪ ਸਿੰਘ ‘ਤੇ ਹਮਲਾ ਕੀਤਾ ਗਿਆ ਅਤੇ ਕਈ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਤੋਂ ਬਾਅਦ, ਨੌਜਵਾਨਾਂ ਦਾ ਇੱਕ ਗਰੁੱਪ ਕਥਿਤ ਤੌਰ ‘ਤੇ ਮ੍ਰਿਤਕ ਘਰ ਗਿਆ ਅਤੇ  ਉੱਚੀ-ਉੱਚੀ ਹੌਲਾ ਪਾਉਣ ਲੱਗੇ ਕਿ ਉਨ੍ਹਾਂ ਨੇ ਉਸਨੂੰ ਮਾਰ ਦਿੱਤਾ ਹੈ ਅਤੇ ਉਸਦੀ ਲਾਸ਼ ਖੇਤਾਂ ਵਿੱਚ ਪਈ ਹੈ। ਪਿੰਡ ਵਾਸੀ ਅਤੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਖੂਨ ਨਾਲ ਲੱਥਪੱਥ ਗਗਨਦੀਪ ਨੂੰ ਚੁੱਕਿਆ ਅਤੇ ਜਗਰਾਉਂ ਦੇ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ  ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਗਗਨਦੀਪ ਸਿੰਘ ਇੱਕ ਬਾਊਂਸਰ ਸੀ ਅਤੇ ਤਿੰਨ ਬੱਚਿਆਂ (ਦੋ ਧੀਆਂ ਅਤੇ ਇੱਕ ਪੁੱਤਰ) ਦਾ ਪਿਤਾ ਸੀ।
ਇਸ ਮੌਕੇ ਮ੍ਰਿਤਕ ਦੀ ਪਤਨੀ ਤੇ ਉਸਦੇ ਭਰਾ ਨੇ ਵੀ ਦਸਿਆ ਕਿ ਗਗਨਦੀਪ ਸਿੰਘ ਕਬੱਡੀ ਖੇਡਦਾ ਸੀ ਤੇ ਪਿੰਡ ਦੇ ਹੀ ਕਬੱਡੀ ਖਿਡਾਰੀ ਏਕਮ ਸਿੰਘ ਨੂੰ ਪਿੰਡ ਦੇ ਕੁਝ ਨੌਜਵਾਨ ਤੰਗ ਪਰੇਸ਼ਾਨ ਕਰਦੇ ਸਨ, ਜਿਨ੍ਹਾਂ ਨੂੰ ਗਗਨਦੀਪ ਅਜਿਹਾ ਕਰਨ ਤੋਂ ਰੋਕਦਾ ਸੀ, ਜਿਸ ਦੇ ਚਲਦਿਆਂ ਦਰਜਨ ਦੇ ਕਰੀਬ ਨੌਜ਼ਵਾਨਾਂ ਨੇ ਗਗਨਦੀਪ ਨੂੰ ਗੋਲੀਆਂ ਮਾਰ ਦਿੱਤੀਆਂ।

LEAVE A REPLY

Please enter your comment!
Please enter your name here