ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ/ ਮਨਰੇਗਾ ਦਾ ਰੂਪ ਬਦਲਣ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ By admin - January 6, 2026 0 5 Facebook Twitter Pinterest WhatsApp ਡੈਮੋਕਰੇਟਿਕ ਮਨਰੇਗਾ ਫਰੰਟ ਪੰਜਾਬ ਵੱਲੋਂ ਅੱਜ ਫਤਹਿਗੜ੍ਹ ਦੇ ਐਸਡਐਮ ਦਫਤਰ ਅੱਗੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਮਨਰੇਗਾ ਦਾ ਰੂਪ ਬਦਲਣ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਉਹਨਾਂ ਐਸਡੀਐਮ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਇਕ ਪੱਤਰ ਦੇ ਕੇ ਇਸ ਸਕੀਮ ਨਾਲ ਛੇੜਛਾੜ ਬੰਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਆਈਡੀਪੀ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਨੂੰ ਖਤਮ ਕਰ ਕੇ ਗਰੀਬ ਲੋਕਾਂ ਦੇ ਰਿਜਕ ਉਤੇ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਰਾਜਾਂ ਦੇ ਅਧਿਕਾਰਾਂ ਨੂੰ ਖੋਹ ਰਹੀ ਮੋਦੀ ਸਰਕਾਰ ਨੇ ਨਵੇਂ ਕਾਨੂੰਨ ਵਿੱਚ ਰਾਜਾਂ ਦਾ ਹਿੱਸਾ 10 ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰਕੇ ਫੈਡਰਲਿਜ਼ਮ ਨੂੰ ਵੱਡੀ ਸੱਟ ਮਾਰੀ ਹੈ ਅਤੇ ਗ੍ਰਾਮ ਸਭਾਵਾਂ ਦੇ ਹੱਕਾਂ ਨੂੰ ਖੋਹ ਕੇ ਲੋਕਤੰਤਰ ਦਾ ਵੱਡਾ ਘਾਣ ਕਰ ਰਹੀ ਹੈ। ਮਨਰੇਗਾ ਕਾਨੂੰਨ ਦੇਸ਼ ਦੇ ਹਰ ਮਜ਼ਦੂਰ ਨੂੰ 100 ਦਿਨ ਦੇ ਰੁਜ਼ਗਾਰ ਦਾ ਕਾਨੂੰਨੀ ਹੱਕ ਦਿੰਦਾ ਹੈ ਜਦਕਿ ਨਵੇਂ ਕਾਨੂੰਨ ਨੇ ਇਹ ਹੱਕ ਮਜ਼ਦੂਰਾਂ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਜਦੂਰਾਂ ਨੂੰ 125 ਦਿਨ ਕੰਮ ਦੇਣ ਦੇ ਝੂਠੇ ਦਾਅਵੇ ਕਰ ਰਹੀ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਬਹੁਤ ਸਾਰੇ ਗਰੀਬ ਮਾਰੂ ਫੈਸਲੇ ਕੀਤੇ ਸੀ ਅਤੇ ਹੁਣ ਰਹਿੰਦੀ ਕਸਰ ਨਵੇਂ ਫੈਸਲੇ ਨੇ ਕੱਢ ਦਿੱਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਇਸ ਫੈਸਲੇ ਉਤੇ ਨਜ਼ਰਸਾਨੀ ਕਰਕੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।