ਪੰਜਾਬ ਜੱਦੀ ਪਿੰਡ ਵਲਟੋਹਾ ਵਿਖੇ ਹੋਇਆ ਸਰਪੰਚ ਦਾ ਅੰਤਿਮ ਸੰਸਕਾਰ/ ਸੇਜਲ ਅੱਖਾਂ ਨਾਲ ਦਿੱਤੀ ਅੰਤਮ ਵਿਦਾਈ/ ਵਿਧਾਇਕ ਸਰਵਣ ਸਿੰਘ ਧੁੰਨ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ By admin - January 6, 2026 0 3 Facebook Twitter Pinterest WhatsApp ਬੀਤੇ ਦਿਨੀਂ ਅੰਮ੍ਰਿਤਸਰ ਦੇ ਇਕ ਮੈਰਿਜ਼ ਪੈਲੇਸ ਵਿਖੇ ਕਤਲ ਕੀਤੇ ਗਏ ਸਰਪੰਚ ਜਰਮਲ ਸਿੰਘ ਦਾ ਅੰਤਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਲਟੋਹਾ ਵਿਖੇ ਕਰ ਦਿੱਤਾ ਗਿਆ ਐ। ਅੰਤਮ ਸੰਸਕਾਰ ਮੌਕੇ ਪਰਿਵਾਰ ਤੋਂ ਇਲਾਵਾ ਵੱਡੀ ਗਿਣਤੀ ਲੋਕ ਪਹੁੰਚੇ ਹੋਏ ਸਨ, ਜਿਨ੍ਹਾਂ ਵਿਛੜੀ ਰੂਹ ਨੂੰ ਸੇਜਲ ਅੱਖਾਂ ਨਾਲ ਵਿਦਾਈ ਦਿੱਤੀ। ਇਸ ਮੌਕੇ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਨ ਸਿੰਘ ਧੁੰਨ ਵੀ ਪਹੁੰਚੇ ਹੋਏ ਸਨ। ਉਨ੍ਹਾਂ ਘਟਨਾ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ। ਅਮਨ ਕਾਨੂੰਨ ਦੀ ਸਥਿਤੀ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅਤੀ ਸੰਵੇਦਨਸ਼ੀਲ ਮੁੱਦਾ ਐ, ਜਿਸ ਬਾਰੇ ਹਰ ਕਿਸੇ ਨੂੰ ਸਿਰ ਜੋੜ ਕੇ ਕੋਸ਼ਿਸ਼ ਕਰਨ ਦੀ ਲੋੜ ਐ। ਦੱਸ ਦਈਏ ਕਿ ਜਦੋਂ ਕੱਲ ਇਹ ਵਾਰਦਾਤ ਹੋਈ ਸੀ ਉਸ ਵੇਲੇ ਵੀ ਹਲਕਾ ਖੇਮ ਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਵਿਆਹ ਸਮਾਗਮ ਦੇ ਵਿੱਚ ਮੌਜੂਦ ਸਨ। ਉਹਨਾਂ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਮੇਰੇ ਦਿਲ ਨੂੰ ਗਹਿਰਾ ਸਦਮਾ ਪਹੁੰਚਿਆ ਹੈ ਅਤੇ ਹਲਕੇ ਦੇ ਵਿੱਚ ਵੀ ਸੋਗ ਦੀ ਲਹਿਰ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਪੰਚ ਜਰਮਲ ਸਿੰਘ ਇੱਕ ਚੰਗਾ ਨੇਕ ਇਨਸਾਨ ਸੀ ਜਿਸਨੇ ਹਮੇਸ਼ਾ ਆਪਣੇ ਹਲਕੇ ਦੇ ਲੋੜਵੰਦ ਲੋਕਾਂ ਦਾ ਸਾਥ ਦਿੱਤਾ। ਅਸੀਂ ਪੁਲਿਸ ਪ੍ਰਸ਼ਾਸਨ ਨੂੰ ਇਹ ਸਖਤ ਹਦਾਇਤਾਂ ਦਿੱਤੀਆਂ ਨੇ ਕਿ ਸਰਪੰਚ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਕੇ ਕੜੀ ਤੋਂ ਘੜੀ ਸਜ਼ਾ ਦਿੱਤੀ ਜਾਵੇ ਅਤੇ ਅਸੀਂ ਹਰ ਵੇਲੇ ਜਰਮਲ ਸਿੰਘ ਦੇ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਇਸ ਮਸਲੇ ’ਤੇ ਸਾਥ ਦੇਣ ਦੀ ਅਪੀਲ ਕੀਤੀ। https://knocknews.tv/wp-content/uploads/2026/01/4-18.mp4