ਪੰਜਾਬ ਗੁਰਦਾਸਪੁਰ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ਼ ਸਖਤੀ/ ਗੈਂਗਸਟਰਾਂ ਨੂੰ ਵੀ ਸਖਤ ਐਕਸ਼ਨ ਦੀ ਚਿਤਾਵਨੀ : ਡੀਆਈਜੀ ਸੰਦੀਪ ਗੋਇਲ By admin - January 7, 2026 0 6 Facebook Twitter Pinterest WhatsApp ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਸੂਬੇ ਭਰ ਅੰਦਰ ਮੁਹਿੰਮ ਚਲਾਈ ਹੋਈ ਐ। ਇਨ੍ਹਾਂ ਕੋਸ਼ਿਸਾਂ ਨੂੰ ਜਾਰੀ ਰੱਖਦੇ ਹੋਏ ਅੱਜ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐਸਐਸਪੀ ਗੁਰਦਾਸਪੁਰ ਆਦਿੱਤਿਆ ਦੀ ਨਿਗਰਾਨੀ ਹੇਠ ਨਸ਼ਿਆਂ ਲਈ ਬਦਨਾਮ ਇਲਾਕਿਆਂ ਇਸਲਾਮਾਬਾਦ ਅਤੇ ਗੀਤਾ ਭਵਨ ਰੋਡ ਆਦਿ ਮੁਹੱਲਿਆਂ ਵਿੱਚ ਇੱਕ ਕਾਰਵਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਘਰਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ ਹਿੱਸੇ ਵਜੋਂ, ਇਸਲਾਮਾਬਾਦ ਅਤੇ ਹੋਰ ਘਰਾਂ ਵਿੱਚ ਇੱਕ ਕਾਰਵਾਈ ਮੁਹਿੰਮ ਚਲਾਈ ਗਈ। ਉਨ੍ਹਾਂ ਅੱਗੇ ਕਿਹਾ ਕਿ ਗੁਰਦਾਸਪੁਰ ਪੁਲਿਸ ਲਗਾਤਾਰ ਨਸ਼ਾ ਵਿਰੋਧੀ ਕਾਰਵਾਈ ਕਰ ਰਹੀ ਹੈ ਤੇ ਉਹ ਇਸ ਕਾਰਵਾਈ ਤੋਂ ਸੰਤੁਸ਼ਟ ਹੋ ਹਨ ।ਹੁਣ ਤੱਕ ਲਗਭਗ 2,500 ਨਸ਼ੇੜੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਤਾਂ ਜੋ ਉਹ ਨਸ਼ੇ ਦੀ ਲੱਤ ਲੱਤ ਛੱਡ ਸਕਣ ਅਤੇ ਸਮਾਜ ਵਿੱਚ ਚੰਗੀ ਤਰ੍ਹਾਂ ਰਹਿ ਸਕਣ। ਉਨ੍ਹਾਂ ਨੇ ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਦੀ ਸ਼ਲਾਗਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਦੀ 3.50 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਉਨ੍ਹਾਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਵੀ ਦਿੱਤੀ ਕਿ ਕਿਸੇ ਵੀ ਹਾਲਤ ਵਿੱਚ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਗੈਂਗਸਟਰ ਡੋਨੀ ਬਲ ਨੇ ਤਰਨਤਾਰਨ ਸਰਪੰਚ ਕਤਲ ਮਾਮਲੇ ਵਿੱਚ ਮੁਕਾਬਲੇ ‘ਤੇ ਸਵਾਲ ਉਠਾਉਂਦੇ ਹੋਏ ਦਾਅਵਾ ਕੀਤਾ ਕਿ ਪੁਲਿਸ ਨੇ ਇੱਕ ਝੂਠਾ ਮੁਕਾਬਲਾ ਕੀਤਾ ਹੈ। ਇਸ ‘ਤੇ ਬੋਲਦੇ ਹੋਏ ਡੀਆਈਜੀ ਬਾਰਡਰ ਰੇਂਜ ਨੇ ਕਿਹਾ, “ਮੈਂ ਕਿਸੇ ਵੀ ਅਪਰਾਧੀ ਦੇ ਸ਼ਬਦਾਂ ਦਾ ਜਵਾਬ ਨਹੀਂ ਦੇਣਾ ਚਾਹੁੰਦਾ; ਉਹ ਕੁਝ ਵੀ ਕਹਿ ਸਕਦੇ ਹਨ, ਪਰ ਪੁਲਿਸ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਨ੍ਹਾਂ ਨੂੰ ਢੁਕਵਾਂ ਜਵਾਬ ਦਿੱਤਾ ਜਾਵੇਗਾ।”