ਪੰਜਾਬ ਟਾਂਡਾ ਉੜਮੁੜ ’ਚ ਪਟਰੌਲ ਪੰਪ ’ਤੇ ਲੁੱਟ/ ਕਰਿੰਦੇ ਨਾਲ ਕੁੱਟਮਾਰ ਕਰ ਕੇ ਡੇਢ ਲੱਖ ਲੈ ਕੇ ਫਰਾਰ By admin - January 7, 2026 0 8 Facebook Twitter Pinterest WhatsApp ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਨੇ। ਤਾਜ਼ਾ ਮਾਮਲਾ ਹੁਸ਼ਿਆਰਪੁਰ ਅਧੀਨ ਆਉਂਦੇ ਟਾਂਡਾ ਉੜਮੁੜ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਬੇਖੌਫ਼ ਲੁਟੇਰਿਆਂ ਨੇ ਦੇਰ ਰਾਤ ਇੱਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ। ਲੁਟੇਰੇ ਪੰਪ ਦੇ ਕਰਿੰਦੇ ਨਾਲ ਕੁੱਟਮਾਰ ਕਰਕੇ ਲੱਖਾਂ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਇਹ ਘਟਨਾ ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਸਥਿਤ ਪਿੰਡ ਗਿੱਲ ਨੇੜੇ ਵਾਪਰੀ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਖਬਰਾਂ ਮੁਤਾਬਕ ਇੱਥੇ ਸਥਿਤ ਬੱਬਲ ਪੈਟਰੋਲ ਪੰਪ ‘ਤੇ ਬੀਤੀ ਦੇਰ ਰਾਤ ਦੋ ਲੁਟੇਰੇ ਆਏ। ਘਟਨਾ ਵੇਲੇ ਉਸੇ ਤੈਨਾਤ ਕਰਿੰਦਾ ਸੁੱਤਾ ਪਿਆ ਸੀ, ਜਿਸ ਉਤੇ ਲੁਟੇਰਿਆਂ ਨੇ ਅਚਾਨਕ ਧਾਵਾ ਬੋਲ ਦਿੱਤਾ ਅਤੇ ਉਸ ਨਾਲ ਕੁੱਟਮਾਰ ਕਰਨ ਬਾਅਦ ਪੰਪ ਤੋਂ ਕਰੀਬ 1.5 ਲੱਖ ਰੁਪਏ ਦੀ ਨਕਦੀ ਲੁੱਟ ਕੇ ਰਫੂਚੱਕਰ ਹੋ ਗਏ। ਲੁੱਟ ਦਾ ਸ਼ਿਕਾਰ ਹੋਏ ਪੈਟਰੋਲ ਪੰਪ ਦੇ ਕਰਿੰਦੇ ਯੁਵਰਾਜ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਸਮੇਂ ਆਪਣੀ ਡਿਊਟੀ ਦੌਰਾਨ ਸੌਂ ਰਿਹਾ ਸੀ। ਇਸੇ ਦੌਰਾਨ ਦੋ ਹਥਿਆਰਬੰਦ ਵਿਅਕਤੀ ਅੰਦਰ ਦਾਖਲ ਹੋਏ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਡਰਾ-ਧਮਕਾ ਕੇ ਸਾਰਾ ਕੈਸ਼ ਖੋਹ ਕੇ ਲੈ ਗਏ। ਘਟਨਾ ਤੋਂ ਬਾਅਦ ਪੀੜਤ ਧਿਰ ਵੱਲੋਂ ਸਥਾਨਕ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਨੇ ਲੁਟੇਰਿਆਂ ਨੂੰ ਛੇਤੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਐ।