ਪੰਜਾਬ ਪੰਜਾਬ ਭਾਜਪਾ ਸ਼ੁਰੂ ਕਰੇਗੀ ਮਨਰੇਗਾ ਬਾਰੇ ਜਾਗਰੂਕਤਾ ਮੁਹਿੰਮ/ ਜੀ ਰਾਮ ਜੀ ਯੋਜਨਾ ਬਾਰੇ ਕਰਵਾਇਆ ਜਾਵੇਗਾ ਜਾਣੂ/ ਸੁਨੀਲ ਜਾਖੜ ਨੇ ਸਾਂਝਾ ਕੀਤੀ ਜਾਣਕਾਰੀ By admin - January 7, 2026 0 6 Facebook Twitter Pinterest WhatsApp ਪੰਜਾਬ ਭਾਜਪਾ ਨੇ ਮਨਰੇਗਾ ਖਿਲਾਫ ਉੱਠ ਰਹੀਆਂ ਆਵਾਜ਼ਾਂ ਨੂੰ ਠੱਲ੍ਹਣ ਲਈ ਵਿਕਸਤ ਭਾਰਤ ਜੀ ਰਾਜ ਜੀ ਯੋਜਨਾ ਬਾਰੇ ਜਾਗਰੂਕਤਾ ਮੁਹਿੰਮ ਵਿੱਢਣ ਦੀ ਤਿਆਰੀ ਵਿੱਢ ਲਈ ਐ। ਇਸ ਸਬੰਧੀ ਫਾਜਿਲਕਾ ਦੇ ਪਿੰਡ ਖਿਓਵਾਲੀ ਢਾਬ ਵਿਖੇ ਰੱਖੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਦਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਵੱਲੋਂ ਮਨਰੇਗਾ ਸਕੀਮ ਨੂੰ ਖਤਮ ਕਰਨ ਦੀਆਂ ਗਲਤ ਅਫਵਾਹਾਂ ਫੈਲਾਅ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਐ, ਇਸ ਲਈ ਭਾਜਪਾ ਵੱਲੋਂ ਪੰਜਾਬ ਅੰਦਰ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਬਾਰੇ ਜਾਗਰੂਕਤਾ ਮੁਹਿੰਮ ਵਿੱਢੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਕੇਂਦਰ ਨੇ ਮਨਰੇਗਾ ਵਿਚਲੀਆਂ ਖਾਮੀਆਂ ਨੂੰ ਦੂਰ ਕਰ ਕੇ ਸਕੀਮ ਨੂੰ ਲੋਕ ਹਿੰਤੂ ਬਣਾਇਆ ਐ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਗਰੀਬਾਂ ਦੇ ਹਿੱਤ ਵਿਚ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਬਣਾਈ ਗਈ ਐ, ਜਿਸ ਸਬੰਧੀ ਜਨ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਐ। ਸੁਨੀਲ ਜਾਖੜ ਨੇ ਕਿਹਾ ਕਿ ਆਪ ਸਰਕਾਰ ਆਪਣੀਆਂ ਨਾਕਾਮੀਆਂ ‘ਤੇ ਪਰਦੇ ਪਾਉਣ ਲਈ ਅਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਇਸ ਯੋਜਨਾ ਖਿਲਾਫ ਕੂੜ ਪ੍ਰਚਾਰ ਕਰ ਰਹੀ ਹੈ। ਪਰ ਭਾਜਪਾ ਚੁੱਪ ਕਰ ਕੇ ਨਹੀਂ ਬੈਠੇਗੀ ਅਤੇ ਵਿਰੋਧੀਆਂ ਦੇ ਭਰਮ ਜਾਲ ਨੂੰ ਵਿਆਪਕ ਜਨ ਜਾਗਰੂਕਤਾ ਪ੍ਰੋਗਰਾਮ ਰਾਹੀਂ ਤੋੜ ਕੇ ਰਹੇਗੀ।