ਪੰਜਾਬ ਲੁਧਿਆਣਾ ਪਹੁੰਚੇ ਸੀਐਮ ਮਾਨ ਤੇ ਸੁਪਰੀਮੋ ਕੇਜਰੀਵਾਲ/ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜੇਤੂਆਂ ਨਾਲ ਕੀਤੀ ਮੁਲਾਕਾਤ/ ਮੁੱਖ ਮੰਤਰੀ ਬੋਲੇ, ਵਿਧਾਨ ਸਭਾ ਜਾਣਗੇ ਜੇਤੂ ਉਮੀਦਵਾਰ By admin - January 8, 2026 0 5 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਜੇਤੂ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜੇਤੂਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤਣ ਵਾਲੇ ਉਮੀਦਵਾਰ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਵਿਧਾਨ ਸਭਾ ਵਿਚ ਵੀ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕੋ ਇਕ ਅਜਿਹੀ ਪਾਰਟੀ ਹੈ ਜੋ ਆਮ ਘਰਾਂ ਦੇ ਮੁੰਡੇ-ਕੁੜੀਆਂ ਨੂੰ ਮੌਕੇ ਦਿੰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਵੀ ਵਿੰਨ੍ਹੇ। ਇਸੇ ਤਰ੍ਹਾਂ ਕੇਜਰੀਵਾਲ ਨੇ ਵਿਰੋਧੀਆਂ ਉਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਗੁੰਡਾਗਰਦੀ ਕਰਦੇ ਅਤੇ ਗੈਂਗਸਟਰਾਂ ਨੂੰ ਸ਼ਰੇਆਮ ਟਿਕਟਾਂ ਦਿੰਦੇ ਹਨ। ਉਨ੍ਹਾਂ ਇਨ੍ਹਾਂ ਲੋਕਾਂ ਨੇ ਮੈਨੂੰ ਜੇਲ੍ਹ ਭੇਜਿਆ ਕਿਉਂਕਿ ਮੈਂ ਇਨ੍ਹਾਂ ਵਿਰੁੱਧ ਆਵਾਜ਼ ਉਠਾਉਂਦਾ ਸੀ, ਇਨ੍ਹਾਂ ਨੇ ਸੋਚਿਆ ਜੇਕਰ ਇਸ ਨੂੰ ਜੇਲ੍ਹ ਭੇਜਿਆ ਜਾਵੇ ਤਾਂ ਸਾਡੇ ‘ਤੇ ਕੋਈ ਆਵਾਜ਼ ਨਹੀਂ ਉਠਾਵੇਗਾ। ਇਸ ਦੌਰਾਨ ਜੇਤੂਆਂ ਨੂੰ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਤੁਹਾਡੇ ਵਿਚੋਂ ਹੀ ਬਹੁਤ ਸਾਰੇ ਲੋਕ ਵਿਧਾਨ ਸਭਾ ਵੀ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਅਕਾਲੀ ਦਲ, ਭਾਜਪਾ ਤੇ ਕਾਂਗਰਸ ਸਾਰੇ ਹੀ ਇਕੱਠੇ ਹੋਏ ਫ਼ਿਰਦੇ ਹਨ, ਪਰ ਉਹ ਸਾਨੂੰ ਰੋਕ ਨਹੀਂ ਸਕਣਗੇ। ਉਨ੍ਹਾਂ ਜੇਤੂਆਂ ਨੂੰ ਕਿਹਾ ਕਿ ਤੁਸੀਂ ਥੱਲੇ ਵਾਲਾ ਕੰਮ ਸੰਭਾਲ ਲਓ, ਉੱਪਰ ‘ਡਾਇਨਾਸੌਰਾਂ’ ਨੂੰ ਸੰਭਾਲਣ ਲਈ ਮੈਂ ਇਕੱਲਾ ਹੀ ਬਹੁਤ ਹਾਂ। ਉਨ੍ਹਾਂ ਨੇ ਕਿਸੇ ਦਾ ਨਾਂ ਲਏ ਬਗੈਰ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਹੁਣ ਮੁਕਤਸਰ ਮਾਘੀ ਮੇਲੇ ‘ਤੇ ਭਾਸ਼ਣ ਦੇਣ ਲਈ ਕੋਈ ਨਹੀਂ ਲੱਭ ਰਿਹਾ ਤੇ ਕਹਿੰਦੇ ਫ਼ਿਰਦੇ ਹਨ ਕਿ ਮੈਂ ਇਕੱਲਾ ਹੀ ਰਹਿ ਗਿਆ ਹਾਂ, ਸਾਰੇ ਛੱਡ ਗਏ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਸੀਟਾਂ ‘ਤੇ ਪਾਰਟੀ ਦੀ ਜਿੱਤ ਲਈ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਜਦੋਂ ਵੀ ਪੰਚਾਇਤੀ ਚੋਣਾਂ ਹੁੰਦੀਆਂ ਸਨ ਤਾਂ ਸੱਤਾਧਾਰੀ ਪਾਰਟੀ ਬੂਥ ਕੈਪਚਰਿੰਗ ਅਤੇ ਧੱਕੇਸ਼ਾਹੀ ਕਰਕੇ ਜਿੱਤਦੀ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 4 ਸਾਲ ਹੋਏ ਹਨ ਤਾਂ ਚਾਰ ਸਾਲ ਬਾਅਦ ਚੋਣਾਂ ਹੋਈਆਂ ਹਨ ਤਾਂ ਬਿਲਕੁਲ ਵੀ ਧੱਕੇਸ਼ਾਹੀ ਨਹੀਂ ਕੀਤੀ ਗਈ। ਕੇਜਰੀਵਾਲ ਨੇ ਕਿਹਾ 600 ਤੋਂ ਵੱਧ ਸੀਟਾਂ ਅਜਿਹੀਆਂ ਸਨ ਜਿੱਥੇ ਉਮੀਦਵਾਰ 100 ਤੋਂ ਘੱਟ ਵੋਟਾਂ ਦੇ ਫਰਕ ਨਾਲ ਜਿੱਤਿਆ, ਅਤੇ ਇਨ੍ਹਾਂ ਵਿੱਚੋਂ 350 ਤੋਂ ਵੱਧ ਸੀਟਾਂ ਵਿਰੋਧੀ ਧਿਰ ਨੇ ਜਿੱਤੀਆਂ। ਉਨ੍ਹਾਂ ਕਿਹਾ ਕਿ ਕਈ ਸੀਟਾਂ ਤਾਂ ਅਜਿਹੀਆਂ ਵੀ ਸਨ ਜਿੱਥੇ ਕਾਂਗਰਸ ਜਾਂ ਅਕਾਲੀ ਦਲ ਦਾ ਉਮੀਦਵਾਰ ਸਿਰਫ਼ ਇੱਕ ਵੋਟ ਨਾਲ ਜਿੱਤਿਆ, ਜੋ ਕਿ ਸਾਬਤ ਕਰਦਾ ਹੈ ਕਿ ਸਰਕਾਰ ਨੇ ਕੋਈ ਧੱਕੇਸ਼ਾਹੀ ਨਹੀਂ ਕੀਤੀ। ਉਨ੍ਹਾਂ ਦੁਹਰਾਇਆ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਜਾਂ ਗੁੰਡਾਗਰਦੀ ਲਈ ਨਹੀਂ, ਸਗੋਂ ਸਿਆਸਤ ਨੂੰ ਸਾਫ਼-ਸੁਥਰਾ ਕਰਨ ਲਈ ਬਣੀ ਹੈ।