ਜਲੰਧਰ ’ਚ ਮਨਦੀਪ ਕੁਮਾਰ ਦੇ ਘਰ ਪਹੁੰਚੇ ਕਾਂਗਰਸੀ ਆਗੂ/ ਰਾਜਾ ਵੜਿੰਗ ਤੇ ਭੂਮੇਸ਼ ਬਘੇਲ ਨੇ ਕੀਤੀ ਮੁਲਾਕਾਤ/ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

0
9

ਕਾਂਗਰਸ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਅੱਜ ਰੂਸ ਵਿਚ ਜਾਨ ਗੁਆਉਣ ਵਾਲੇ ਮਨਦੀਪ ਕੁਮਾਰ ਦੇ ਘਰ ਗਏ। ਕਾਂਗਰਸੀ ਆਗੂਆਂ ਨੇ ਮਨਦੀਪ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਪੀੜਤ ਪਰਿਵਾਰ ਦੀ ਬਣਦੀ ਮਦਦ ਦੀ ਅਪੀਲ ਕੀਤੀ ਅਤੇ ਕੇਂਦਰ ਸਰਕਾਰ ਤੋਂ ਵੀ ਘਟਨਾ ਦੀ ਨਿਰਪੱਖ ਜਾਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਦੋਵੇਂ ਸਰਕਾਰਾਂ ਉਤੇ ਮਾਮਲੇ ਨੂੰ ਮੂਕ ਦਰਸ਼ਕ ਬਣ ਕੇ ਦੇਖਣ ਦੇ ਇਲਜ਼ਾਮ ਲਾਉਂਦਿਆਂ ਪੀੜਤ ਪਰਿਵਾਰ ਦੀ ਤੁਰੰਤ ਗੱਲ ਸੁਣਨ ਦੀ ਮੰਗ ਕੀਤੀ।
ਦੱਸਣਯੋਗ ਐ ਕਿ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਦੌਰਾਨ ਜਲੰਧਰ ਦੇ ਗੁਰਾਇਆ ਦੇ ਰਹਿਣ ਵਾਲੇ ਮਨਦੀਪ ਕੁਮਾਰ ਦੀ ਮੌਤ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਐ। ਜਿੱਥੇ ਪਰਿਵਾਰ ਨੇ ਮਨਦੀਪ ਕੁਮਾਰ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਸਰਕਾਰੀ ਨੌਕਰੀ, ਵਿੱਤੀ ਸਹਾਇਤਾ, ਮਨਦੀਪ ਦੇ ਮਾਪਿਆਂ ਲਈ ਸਰਕਾਰੀ ਪੈਨਸ਼ਨ ਅਤੇ ਧੋਖੇਬਾਜ਼ ਟਰੈਵਲ ਏਜੰਟ ਵਿਰੁੱਧ ਕਾਰਵਾਈ ਦੀ ਮੰਗ ਕਰ ਰਿਹਾ ਐ।
ਇਸ ਦੌਰਾਨ, ਕਾਂਗਰਸ ਪੰਜਾਬ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਮ੍ਰਿਤਕ ਮਨਦੀਪ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਭੁਪੇਸ਼ ਬਘੇਲ ਅਤੇ ਰਾਜਾ ਵੈਡਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦੀ ਮਦਦ ਕਰਨੀ ਚਾਹੀਦੀ ਹੈ, ਜਦੋਂ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਰੂਸੀ ਸਰਕਾਰ ਕੋਲ ਉਠਾਏ ਅਤੇ ਉੱਥੇ ਫਸੇ ਭਾਰਤੀ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰੇ ਅਤੇ ਉਨ੍ਹਾਂ ਟ੍ਰੈਵਲ ਏਜੰਟਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਜੋ ਧੋਖਾਧੜੀ ਨਾਲ ਭਾਰਤੀ ਲੋਕਾਂ ਨੂੰ ਨੌਕਰੀਆਂ ਦਾ ਲਾਲਚ ਦੇ ਕੇ ਉੱਥੇ ਭੇਜ ਰਹੇ ਹਨ।
ਕਾਂਗਰਸੀ ਆਗੂ ਭੁਮੇਸ਼ ਬਘੇਲ ਨੇ ਕਿਹਾ ਕਿ ਰੂਸ ਨੂੰ ਜੇਕਰ ਕੋਈ ਮਾਨਵੀ ਸਹਾਇਤਾ ਚਾਹੀਦੀ ਹੈ ਤਾਂ ਉਹ ਭਾਰਤ ਸਰਕਾਰ ਨਾਲ ਸੰਪਰਕ ਕਰ ਸਕਦੀ ਹੈ ਪਰ ਅਖੌਤੀ ਏਜੰਟਾਂ ਰਾਹੀਂ ਭਾਰਤੀ ਨੌਜਵਾਨਾਂ ਨੂੰ ਨੌਕਰੀਆਂ ਦਾ ਝਾਂਸ਼ਾ ਦੇ ਕੇ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਦੀਪ ਸਿੰਘ ਦੀ ਮੌਤ ਨੂੰ ਕਾਫੀ ਅਰਸਾ ਹੋ ਚੁੱਕਾ ਹੈ ਪਰ ਪੰਜਾਬ ਤੇ ਭਾਰਤ ਸਰਕਾਰ ਨੇ ਪੀੜਤ ਪਰਿਵਾਰ ਦੀ ਕੋਈ ਮਦਦ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਜੇਕਰ ਰਾਜਾ ਵੜਿੰਗ ਮਦਦ ਨਾਲ ਕਰਦੇ ਤਾਂ ਸ਼ਾਇਦ ਮਨਦੀਪ ਸਿੰਘ ਦੀ ਲਾਸ਼ ਵਾਪਸ ਆਉਣਾ ਵੀ ਸੰਭਵ ਨਾ ਹੁੰਦਾ। ਉਨ੍ਹਾਂ ਕਿਹਾ ਕਿ ਰੂਸ਼ ਜੰਗ ਦੀ ਆੜ ਹੇਠਾਂ ਐਨੇ ਵੱਡੇ ਪੱਧਰ ਤੇ ਨੌਜਵਾਨਾਂ ਦੀਆਂ ਜਾਨਾਂ ਨਾਲ ਖਿਲਵਾੜ ਹੋ ਰਿਹਾ ਹੈ ਪਰ ਦੋਵੇਂ ਸਰਕਾਰਾਂ ਪੀਰਤਾਂ ਦੀ ਸਾਰ ਲੈਣ ਵਿਚ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਏਜੰਟਾਂ ਖਿਲਾਫ ਕਾਰਵਾਈ ਤੋਂ ਪਾਸਾ ਵੱਟਿਆ ਜਾ ਰਿਹਾ ਹੈ, ਉਸ ਤੋਂ ਸਰਕਾਰਾਂ ਤੇ ਅਧਿਕਾਰੀਆਂ ਦੀ ਮੁਲਜਮਾਂ ਨਾਲ ਸਹਿਮਤੀ ਦਾ ਝਲਕਾਰਾ ਪੈਂਦਾ ਐ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਅਜਿਹੇ ਮਾਮਲਿਆਂ ਵਿਚ ਤੁਰੰਤ ਦਖਲ ਦੇ ਕੇ ਪੀੜਤ ਪਰਿਵਾਰਾਂ ਦੀ ਸਾਰ ਲੈਣ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here