ਪੰਜਾਬ ਗੁਰਦਾਸਪੁਰ ਪੁਲਿਸ ਨੇ ਮਜਬੂਤ ਕੀਤੇ ਸੁਰੱਖਿਆ ਪ੍ਰਬੰਧ/ ਸਾਰਿਆਂ ਥਾਣਿਆਂ ਦੀ ਪੁਲਿਸ ਵੱਲੋਂ ਸਪੈਸ਼ਲ ਨਾਕੇਬੰਦੀ By admin - January 9, 2026 0 6 Facebook Twitter Pinterest WhatsApp ਗਣਤੰਤਰ ਦਿਵਸ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਿਸ ਵੱਲੋਂ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਪੱਧਰ ’ਤੇ ਚੌਕਸੀ ਵਰਤੀ ਜਾ ਰਹੀ ਹੈ। ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਮੁੱਖ ਚੌਂਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ। ਇਸ ਦੇ ਨਾਲ ਹੀ ਵੱਖ-ਵੱਖ ਥਾਣਿਆਂ ਵੱਲੋਂ ਵੀ ਆਪਣੇ ਆਪਣੇ ਇਲਾਕਿਆਂ ਵਿੱਚ ਸਪੈਸ਼ਲ ਨਾਕੇਬੰਦੀ ਕੀਤੀ ਗਈ ਹੈ, ਜਿਨ੍ਹਾਂ ਦੀ ਐਸਐਸਪੀ ਅਦਿਤਿਆ ਵੱਲੋਂ ਖੁਦ ਚੈਕਿੰਗ ਕੀਤੀ ਜਾ ਰਹੀ ਐ। ਇਸ ਮੌਕੇ ’ਤੇ ਐਸਐਸਪੀ ਗੁਰਦਾਸਪੁਰ ਅਦਿੱਤਯ ਖੁਦ ਮੈਦਾਨ ਵਿੱਚ ਉਤਰੇ ਅਤੇ ਥਾਣਾ ਸਿਟੀ ਦੇ ਬਾਹਰ ਖੜ੍ਹ ਕੇ ਇੱਕ-ਇੱਕ ਵਾਹਨ ਦੇ ਕਾਗਜ਼ਾਤ ਦੀ ਜਾਂਚ ਕੀਤੀ। ਪੁਲਿਸ ਟੀਮਾਂ ਵੱਲੋਂ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਰੋਕ ਕੇ ਡਰਾਈਵਿੰਗ ਲਾਇਸੈਂਸ, ਆਰਸੀ ਅਤੇ ਹੋਰ ਦਸਤਾਵੇਜ਼ ਚੈੱਕ ਕੀਤੇ ਗਏ। ਐਸਐਸਪੀ ਅਦਿੱਤਯ ਨੇ ਦੱਸਿਆ ਕਿ ਸ਼ਹਿਰ ਵਿੱਚ ਬਿਨਾਂ ਕਿਸੇ ਵਜ੍ਹਾ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ’ਤੇ ਵੀ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲੋਂ ਗੈਰਕਾਨੂੰਨੀ ਹਥਿਆਰ ਜਾਂ ਕੋਈ ਹੋਰ ਸ਼ੱਕੀ ਸਮਾਨ ਬਰਾਮਦ ਹੁੰਦਾ ਹੈ ਤਾਂ ਉਸਦੇ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਐਸਐਸਪੀ ਗੁਰਦਾਸਪੁਰ ਅਦਿੱਤਯ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਸੁਰੱਖਿਆ ਦੇ ਮੱਦੇਨਜ਼ਰ ਅਲਰਟ ਰਹਿਣ ਅਤੇ ਆਪਣੇ ਘਰਾਂ ਤੇ ਦੁਕਾਨਾਂ ਦੇ ਬਾਹਰ ਸੀਸੀਟੀਵੀ ਕੈਮਰੇ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਦੀ ਸਾਂਝੀ ਸਹਿਯੋਗ ਨਾਲ ਹੀ ਸ਼ਹਿਰ ਨੂੰ ਸੁਰੱਖਿਅਤ ਬਣਾਇਆ ਜਾ ਸਕਦਾ ਹੈ।