ਸੰਗਰੂਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ/ ਤਿੰਨ ਦੋਸ਼ੀ ਕੀਤੇ ਗ੍ਰਿਫਤਾਰ/ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਅੰਜ਼ਾਮ ਦਿੱਤੀ ਵਾਰਦਾਤ

0
4

ਸੰਗਰੂਰ ਪੁਲਿਸ ਨੇ ਲਹਿਰਗਾਗਾ ਵਿਖੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਐ। ਪੁਲਿਸ ਨੇ ਕਤਲ ਲਈ ਜ਼ਿੰਮੇਵਾਰ ਦੋ ਦੋਸ਼ੀਆਂ ਨੂੰ ਟਰੇਸ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। 2 ਤੇ 3 ਜਨਵਰੀ ਦੀ ਦਰਮਿਆਨੀ ਰਾਤ ਨੂੰ ਵਾਪਰੀ ਇਸ ਘਟਨਾ ਵਿਚ  47 ਸਾਲਾ ਕ੍ਰਿਸ਼ਨ ਕੁਮਾਰ ਦੀ ਬੇਰਹਿਮੀ ਨਾਲ ਕਤਲ ਹੋ ਗਿਆ ਸੀ। ਘਟਨਾ ਵੇਲੇ ਕ੍ਰਿਸ਼ਨ ਕੁਮਾਰ ਆਪਣੀ ਮਾਂ ਸਮੇਤ ਘਰ ਅੰਦਰ ਮੌਜੂਦ ਸੀ। ਮੁਲਜਮਾਂ ਨੇ ਬਜ਼ੁਰਗ ਮਾਂ ਨੂੰ ਹੱਥ-ਪੈਰ ਬੰਨ੍ਹਣ ਬਾਅਦ ਕ੍ਰਿਸ਼ਨ ਕੁਮਾਰ ਦੇ ਮੂੰਹ ਤੇ ਕੱਪੜਾ ਬੰਨ੍ਹ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਕਤਲ ਦੀ ਵਜ੍ਹਾ ਪੈਸਿਆਂ ਦਾ ਲੈਣ-ਦੇਣ ਦੱਸਿਆ ਜਾ ਰਿਹਾ ਐ।
ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਘਰ ਵਿੱਚੋਂ 15 ਹਜ਼ਾਰ ਰੁਪਏ ਨਗਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ ਸਨ। ਘਟਨਾ ਸਮੇਂ ਘਰ ਵਿੱਚ ਸਿਰਫ ਮਾਂ ਅਤੇ ਪੁੱਤਰ ਹੀ ਮੌਜੂਦ ਸਨ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੇ ਬਹੁਤ ਘੱਟ ਸਬੂਤ ਛੱਡੇ, ਜਿਸ ਕਾਰਨ ਇਹ ਅੰਨਾ ਕਤਲ ਟਰੇਸ ਕਰਨਾ ਕਾਫ਼ੀ ਮੁਸ਼ਕਿਲ ਸਾਬਤ ਹੋਇਆ। ਹਾਲਾਂਕਿ ਤਕਨੀਕੀ ਜਾਂਚ ਅਤੇ ਮਿਹਨਤ ਨਾਲ ਪੁਲਿਸ ਨੇ ਮਾਮਲੇ ਦੀ ਗੁੱਥੀ ਸੁਲਝਾ ਲਈ।
ਜਾਣਕਾਰੀ ਅਨੁਸਾਰ ਮ੍ਰਿਤਕ ਕ੍ਰਿਸ਼ਨ ਕੁਮਾਰ ਦੜੇ-ਸੱਟੇ ਦੇ ਕੰਮ ਨਾਲ ਜੁੜਿਆ ਹੋਇਆ ਸੀ ਅਤੇ ਤਿੰਨੋ ਦੋਸ਼ੀਆਂ ਨੇ ਉਸ ਤੋਂ ਲਗਭਗ 40 ਹਜ਼ਾਰ ਰੁਪਏ ਲੈਣੇ ਸਨ। ਪੈਸੇ ਨਾ ਮਿਲਣ ਕਾਰਨ ਗੁੱਸੇ ਵਿੱਚ ਆ ਕੇ ਦੋਸ਼ੀਆਂ ਨੇ ਇਸ ਖੌਫ਼ਨਾਕ ਵਾਰਦਾਤ ਨੂੰ ਅੰਜਾਮ ਦਿੱਤਾ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਅਕਾਸ਼ਦੀਪ ਸ਼ਰਮਾ, ਸਨੀ ਕੁਮਾਰ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ 21 ਤੋਂ 25 ਸਾਲ ਦਰਮਿਆਨ ਹੈ ਅਤੇ ਤਿੰਨੇ ਮਜ਼ਦੂਰੀ ਦਾ ਕੰਮ ਕਰਦੇ ਸਨ। ਪੁਲਿਸ ਨੇ ਲੁੱਟਿਆ ਹੋਇਆ ਸਮਾਨ ਵੀ ਬਰਾਮਦ ਕਰ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਅਗਲੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here