ਮਾਛੀਵਾੜਾ ’ਚ ਚੜ੍ਹਨ ਨਾਲ ਦੋ ਨੌਜਵਾਨਾਂ ਦੀ ਮੌਤ/ ਟਰੱਕ ਦੇ ਕੈਬਿਨ ’ਚ ਬਾਲੀ ਹੋਈ ਸੀ ਅੰਗੀਠੀ

0
5

 

ਮਾਛੀਵਾੜਾ ’ਚ ਦੋ ਨੌਜਵਾਨਾਂ ਦੀ ਅੰਗੀਠੀ ਦੀ ਗੈਸ ਚੜਨ ਕਾਰਨ ਮੌਤ ਹੋਣ ਦੀ ਖਬਰ ਐ। ਘਟਨਾ ਮਾਛੀਵਾੜਾ ਨੇੜਲੇ ਪਿੰਡ ਭੱਟੀਆਂ ਦੀ ਐ। ਨੌਜਵਾਨਾਂ ਦੀਆਂ ਲਾਸ਼ਾਂ ਇੱਥੇ ਸਥਿਤ ਇਕ ਫੈਕਟਰੀ ਵਿਚ ਖੜ੍ਹੇ ਟਰੱਕ ਵਿਚੋਂ ਬਰਾਮਦ ਹੋਈਆਂ ਹਨ। ਸ਼ੰਕਾ ਜਾਹਰ ਕੀਤੀ ਜਾ ਰਹੀ ਐ ਕਿ ਨੌਜਵਾਨਾਂ ਨੇ ਠੰਡ ਤੋਂ ਬਚਣ ਲਈ ਟਰੱਕ ਦੇ ਕੈਬਨਿਟ ਵਿਚ ਅੰਗੀਠੀ ਬਾਲੀ ਹੋਈ ਸੀ, ਜਿਸ ਦੀ ਗੈਸ ਚੜਨ ਕਾਰਨ ਦੋਵਾਂ ਦੀ ਮੌਤ ਹੋਈ ਐ। ਪੁਲਿਸ ਨੇ ਲਾਸ਼ਾਂ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਦੇ ਸਕਿਉਰਿਟੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕੈਂਟਰ ਰਿਫਾਇੰਡ ਤੇਲ ਲੈਣ ਲਈ 5 ਜਨਵਰੀ ਨੂੰ ਫੈਕਟਰੀ ਵਿਚ ਆਇਆ ਸੀ ਜਿਸ ਦੇ ਚਾਲਕ ਦਾ ਨਾਮ ਛੋਟੂ ਵਾਸੀ ਪਿੰਡ ਡੂੰਗਰਾਂਵਾਲਾ, ਤਹਿਸੀਲ ਖੇਰਾਗੜ੍ਹ (ਯੂ.ਪੀ.) ਜਦਕਿ ਉਸਦੇ ਸਾਥੀ ਦਾ ਨਾਮ ਸ੍ਰੀ ਭਗਵਾਨ ਵਾਸੀ ਪਿੰਡ ਮਹਿਤਾ, ਜ਼ਿਲਾ ਭਰਤਪੁਰ (ਰਾਜਸਥਾਨ) ਵਜੋਂ ਹੋਈ ਹੈ ਜੋ ਕਿ ਰਿਸ਼ਤੇ ਵਿਚ ਫੁੱਫੜ ਤੇ ਭਤੀਜਾ ਲੱਗਦੇ ਹਨ। ਜਦੋਂ ਇਹ ਦੋਵੇਂ ਅੱਜ ਕੈਬਿਨ ਵਿਚ ਮ੍ਰਿਤਕ ਪਾਏ ਗਏ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ।
ਮੌਕੇ ’ਤੇ ਪੁੱਜੇ ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਫੈਕਟਰੀ ਦੇ ਪ੍ਰਬੰਧਕਾਂ ਅਨੁਸਾਰ ਇਹ ਦੋਵੇਂ ਨੌਜਵਾਨ ਰਾਤ ਖਾਣਾ ਖਾ ਕੇ ਕੈਂਟਰ ਦੇ ਕੈਬਿਨ ਵਿਚ ਸੌਂ ਗਏ ਅਤੇ ਇਨ੍ਹਾਂ ਨੇ ਠੰਢ ਤੋਂ ਬਚਾਅ ਲਈ ਕੋਲਿਆਂ ਵਾਲੀ ਅੰਗੀਠੀ ਬਾਲੀ ਹੋਈ ਸੀ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆ ਰਿਹਾ ਹੈ ਕਿ ਕੋਲਿਆਂ ਵਾਲੀ ਅੰਗੀਠੀ ਤੋਂ ਗੈਸ ਚੜ੍ਹਨ ਕਾਰਨ ਇਨ੍ਹਾਂ ਦਾ ਦਮ ਘੁੱਟਿਆ ਗਿਆ ਅਤੇ ਇਨ੍ਹਾਂ ਦੀ ਮੌਤ ਹੋ ਗਈ। ਥਾਣਾ ਮੁਖੀ ਅਨੁਸਾਰ ਫੈਰੋਂਸਿਕ ਟੀਮ ਬੁਲਾਈ ਗਈ ਹੈ ਜੋ ਸਾਰੇ ਮਾਮਲੇ ਦੀ ਜਾਂਚ ਕਰੇਗੀ ਕਿ ਮੌਤ ਦੇ ਅਸਲ ਕਾਰਨ ਕੀ ਹਨ।
ਪੁਲਿਸ ਅਨੁਸਾਰ ਦੋਵਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਅੱਜ ਬਾਅਦ ਦੁਪਹਿਰ ਤੱਕ ਮਾਛੀਵਾੜਾ ਥਾਣਾ ਵਿਖੇ ਪਹੁੰਚ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਲਾਸ਼ਾਂ ਨੂੰ ਕਬਜੇ ’ਚ ਕਰ ਪੋਸਟ ਮਾਰਟਮ ਲਈ ਭਿਜਵਾਇਆ ਜਾਵੇਗਾ ਜਿਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਕੈਬਿਨ ਵਿਚ ਪਈਆਂ ਦੋਵੇਂ ਲਾਸ਼ਾਂ ਕੋਲ ਕੋਲੇ ਦੀ ਅੰਗੀਠੀ ਵੀ ਬਰਾਮਦ ਹੋਈ ਹੈ।

LEAVE A REPLY

Please enter your comment!
Please enter your name here