ਪੰਜਾਬ ਗੁਰਦਾਸਪੁਰ ’ਚ ਯੁੱਧ ਨਸ਼ਿਆਂ ਵਿਰੁਧ ਫੇਜ-2 ਸਬੰਧੀ ਮੀਟਿੰਗ/ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਕੀਤੀ ਵਿਚਾਰ-ਚਰਚਾ By admin - January 10, 2026 0 6 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਖਾਤਮੇ ਲਈ ਯੁੱਧ ਨਸ਼ਿਆਂ ਵਿਰੁਧ ਮਹਿੰਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ ਐ। ਇਸੇ ਤਹਿਤ ਗੁਰਦਾਸਪੁਰ ਦੇ ਹਲਕਾ ਇੰਚਰਾਜ ਰਮਨ ਬਹਿਲ ਵਲੋਂ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਮੁਲਾਕਾਤ ਕਰ ਕੇ ਸਰਕਾਰ ਦੀ ਮੁਹਿੰਮ ਬਾਰੇ ਵਿਚਾਰ ਚਰਚਾ ਕੀਤੀ ਗਈ। ਸਥਾਨਕ ਬਲਾਕ ਡਿਵੈਲਪਮੈਂਟ ਦਫਤਰ ਵਿਖੇ ਹੋਈ ਮੀਟਿੰਗ ਵਿਚ ਸ਼ਾਮਲ ਹੋਏ ਪੰਚਾਂ ਸਰਪੰਚਾਂ ਨੇ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਯਾਤਰਾ ਪਿੰਡਾਂ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਆਮ ਲੋਕਾਂ ਦੇ ਘਰ-ਘਰ, ਗਲੀ-ਗਲੀ ਜਾ ਕੇ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਿੰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀਆਂ ਵੀ ਕੱਢੀਆਂ ਜਾਣਗੀਆਂ। ਉਹਨਾਂ ਕਿਹਾ ਕਿ ਲੋਕਾਂ ਨੂੰ ਇਸ ਗੱਲ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ ਕਿ ਉਹ ਆਪਣੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਉਣ ਤਾਂ ਜੋ ਨਸ਼ਾ ਵੇਚਣ ਜਾਂ ਨਸ਼ਾ ਕਰਨ ਵਾਲੇ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਈ ਜਾ ਸਕੇ ਅਤੇ ਉਨ੍ਹਾਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਵਿਸ਼ਵਾਸ ਜ਼ਾਹਰ ਕੀਤਾ ਕਿ ਅੱਜ ਦੀ ਇਹ ਮੀਟਿੰਗ ਸਫਲ ਸਾਬਤ ਹੋਵੇਗੀ ਅਤੇ ਨਸ਼ਿਆਂ ਵਿਰੁੱਧ ਚਲ ਰਹੀ ਇਹ ਮੁਹਿੰਮ, ਜੋ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਨੂੰ ਪਹਿਲੇ ਫੇਜ਼ ਵਾਂਗ ਹੀ ਵੱਡਾ ਹੁੰਗਾਰਾ ਮਿਲੇਗਾ। ਉਹਨਾਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਪਹਿਲੇ ਫੇਜ਼ ਦੇ ਨਤੀਜੇ ਸਭ ਦੇ ਸਾਹਮਣੇ ਹਨ, ਜਿਸ ਦੌਰਾਨ ਵੱਡੀ ਮਾਤਰਾ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਨਸ਼ੇ ਦੇ ਪੈਸਿਆਂ ਨਾਲ ਬਣਾਏ ਗਏ ਉਨ੍ਹਾਂ ਦੇ ਗੈਰਕਾਨੂੰਨੀ ਮਕਾਨ ਵੀ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲੇ ਫੇਜ ਵਿਚ ਲੋਕਾਂ ਦਾ ਸਾਥ ਮਿਲਿਆ ਐ, ਉਸੇ ਤਰ੍ਹਾਂ ਦੂਜੇ ਫੇਸ ਵਿਚ ਵੀ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਵਿਚ ਸਫਲਤਾ ਹਾਸਲ ਹੋਵੇਗੀ।