ਪੰਜਾਬ ਕਪੂਰਥਲਾ ’ਚ ਦੇਰ ਰਾਤ ਇੱਕ ਘਰ ‘ਤੇ ਫਾਇਰਿੰਗ/ ਪੁਲਿਸ ਨੇ 9 ਜਣਿਆਂ ਖਿਲਾਫ ਦਰਜ ਕੀਤਾ ਕੇਸ By admin - January 10, 2026 0 10 Facebook Twitter Pinterest WhatsApp ਕਪੂਰਥਲਾ ਦੇ ਪਿੰਡ ਲੱਖਣ ਕਲਾਂ ਵਿੱਚ ਬੀਤੀ ਦੇਰ ਰਾਤ ਇਕ ਕਿਸਾਨ ਦੇ ਘਰ ‘ਤੇ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਐ। ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਐ। ਖਬਰਾਂ ਮੁਤਾਬਕ ਇਹ ਹਮਲਾ ਸਾਬਕਾ ਅਕਾਲੀ ਦਲ (ਮਾਨ) ਆਗੂ ਕਸ਼ਮੀਰ ਸਿੰਘ ਦੇ ਭਤੀਜੇ ਦੇ ਘਰ ਉਤੇ ਹੋਇਆ ਐ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੋਂ 13 ਖਾਲੀ ਖੋਲ ਬਰਾਮਦ ਹੋਏ ਹਨ। ਪੁਲਿਸ ਨੇ 9 ਜਣਿਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਡੀਐਸਪੀ ਸਬ-ਡਵੀਜ਼ਨ ਸ਼ੀਤਲ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬਰਾਮਦ ਕੀਤੇ ਗਏ ਕੁਝ ਖੋਲ 30 ਬੋਰ ਦੇ ਅਤੇ ਕੁਝ 32 ਬੋਰ ਦੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਕੁਝ ਗੋਲੀਆਂ ਪਿੰਡ ਦੇ ਬਾਹਰ ਸਥਿਤ ਕਿਸਾਨ ਦਲਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਦੇ ਘਰ ਦੇ ਗੇਟ ਅਤੇ ਕੰਧ ‘ਤੇ ਲੱਗੀਆਂ ਸਨ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਜਿਸ ਘਰ ਵਿੱਚ ਗੋਲੀਬਾਰੀ ਹੋਈ ਹੈ ਉਹ ਪਿੰਡ ਦੀ ਸਹਿਕਾਰੀ ਸਭਾ ਦੇ ਦਫ਼ਤਰ ਦੇ ਬਾਹਰ ਸਥਿਤ ਹੈ। ਫਿਲਹਾਲ, ਪੁਲਿਸ ਨੇ ਪੀੜਤ ਦੇ ਬਿਆਨ ਦੇ ਆਧਾਰ ‘ਤੇ ਨੌਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਹਮਲੇ ਦੀ ਵਜ੍ਹਾ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਰੰਜ਼ਿਸ਼ ਦੱਸਿਆ ਜਾ ਰਿਹਾ ਐ। ਪੀੜਤ ਪਰਿਵਾਰ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਕਾਫੀ ਦਿਨ ਤੋਂ ਧਮਕੀਆਂ ਮਿਲ ਰਹੀਆਂ ਸੀ ਅਤੇ ਹਮਲਾਵਰ ਪਿੰਡ ਨਾਲ ਹੀ ਸਬੰਧਤ ਹਨ। ਪੀੜਤ ਧਿਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।