ਪੰਜਾਬ ਮਾਤਾ ਗੁਰਜੀਤ ਕੌਰ ਨੂੰ ਮਿਲੇ ਜਥੇਦਾਰ ਗੜਗੱਜ/ ਸਿਰੋਪਾਓ ਨਾਲ ਕੀਤਾ ਸਨਮਾਨ ਤੇ ਪੁੱਛਿਆ ਹਾਲ/ ਮਾਤਾ ਦੇ 6 ਜੀਅ ਹੋ ਚੁੱਕੇ ਸ਼ਹੀਦ By admin - January 10, 2026 0 8 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮਾਤਾ ਗੁਰਜੀਤ ਕੌਰ ਨਾਲ ਮੁਲਾਕਾਤ ਕੀਤੀ। ਮਾਤਾ ਗੁਰਜੀਤ ਕੌਰ ਤੇ ਘਰ ਪਹੁੰਚੇ ਜਥੇਦਾਰ ਗੜਗੱਜ ਨੇ ਮਾਤਾ ਦਾ ਹਾਲ ਜਾਣਿਆਂ ਅਤੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਦੱਸਣਯੋਗ ਐ ਕਿ ਮਾਤਾ ਗੁਰਜੀਤ ਕੌਰ ਦਰਬਾਰ ਸਾਹਿਬ ਦੀ ਪਰਿਕਰਮਾ ਵਿਖੇ ਸੇਵਾ ਕਰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਦੇ 6 ਜੀਅ ਪੰਥ ਲਈ ਸ਼ਹੀਦ ਹੋ ਚੁੱਕੇ ਨੇ। ਦੱਸ ਦਈਏ ਕਿ ਜੂਨ 1984 ਦੇ ਘੱਲੂਘਾਰੇ ਅਤੇ ਉਸ ਤੋਂ ਬਾਅਦ ਪੁਲਿਸ ਮੁਕਾਬਲਿਆਂ ਦੌਰਾਨ ਮਾਤਾ ਗੁਰਜੀਤ ਕੌਰ ਦੇ ਪਰਿਵਾਰ ਦੇ 6 ਜੀਅ ਸ਼ਹੀਦ ਹੋ ਚੁੱਕੇ ਹਨ, ਜਿਨ੍ਹਾਂ ਵਿਚ ਉਨ੍ਹਾਂ ਦੇ ਪਤੀ ਤੋਂ ਇਲਾਵਾ ਚਾਰ ਪੁੱਤਰ ਅਤੇ ਇਕ ਧੀ ਸ਼ਾਮਲ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਤਾ ਜੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ।